Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਚੋਣਾਂ ‘ਚ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ ਦੀ ਉਠਣ ਲੱਗੀ ਮੰਗ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ ਦੀ ਉਠਣ ਲੱਗੀ ਮੰਗ

ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ 25 ਕਰੋੜ ਨਾਲ ਬਣਨ ਵਾਲੇ ਪੈਨੋਰਮਾ ਦਾ ਨੀਂਹ ਪੱਥਰ ਰੱਖਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ‘ਚ ਇਤਿਹਾਸਕ ਰਾਮ ਤੀਰਥ ਮੰਦਰ ਵਿਚ ਕੀਤੇ ਗਏ ਰਾਜ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ 25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਪੈਨੋਰਮਾ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪੰਜ ਕਰੋੜ ਰੁਪਏ ਦੀ ਸਾਲਾਨਾ ਵਿੱਤੀ ਗ੍ਰਾਂਟ ਨਾਲ ਬਾਬਾ ਜੀਵਨ ਸਿੰਘ ਚੇਅਰ ਸਥਾਪਤ ਕਰਨ, ਭਗਵਾਨ ਵਾਲਮੀਕਿ ਚੇਅਰ ਲਈ ਹਰ ਸਾਲ ਬਜਟ ਵਿੱਚੋਂ ਪੰਜ ਕਰੋੜ ਰੁਪਏ ਦੇਣ ਅਤੇ ਸਫਾਈ ਕਰਮਚਾਰੀਆਂ ਨੂੰ ਗਜ਼ਟਿਡ ਛੁੱਟੀਆਂ ਦੇ ਨਾਲ ਹਫਤਾਵਰੀ ਛੁੱਟੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੌਰਾਨ ਸਮਾਗਮ ਵਿਚ ਸ਼ਾਮਲ ਵੱਖ-ਵੱਖ ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੇ ਮਤਭੇਦਾਂ ਵਿਚਾਲੇ ਇੱਥੇ ਸਮਾਗਮ ਵਿਚ ਚੰਨੀ ਨੂੰ ਮੁੜ ਮੁੱਖ ਮੰਤਰੀ ਦਾ ਉਮੀਦਵਾਰ ਬਣਾਉਣ ਦੀ ਮੰਗ ਉੱਠੀ। ਉਪ ਮੁੱਖ ਮੰਤਰੀ ਓ.ਪੀ. ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਪੀਕਰ ਰਾਣਾ ਕੇਪੀ ਸਿੰਘ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਤਰਸੇਮ ਸਿੰਘ ਡੀਸੀ ਆਦਿ ਨੇ ਇੱਥੇ ਆਪਣੇ ਸੰਬੋਧਨ ਦੌਰਾਨ ਮੰਗ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਚੰਨੀ ਨੂੰ ਹੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੰਨੀ ਸਿਰਫ ਚਾਰ ਮਹੀਨਿਆਂ ਲਈ ਹੀ ਨਹੀਂ, ਸਗੋਂ ਅਗਲੇ ਪੰਜ ਸਾਲਾਂ ਲਈ ਵੀ ਮੁੱਖ ਮੰਤਰੀ ਹੋਣ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …