7.3 C
Toronto
Friday, November 7, 2025
spot_img
Homeਪੰਜਾਬਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਬੇਅਦਬੀ, ਬੇਰੁਜ਼ਗਾਰੀ ਤੇ ਕਰਜ਼ਾ ਮੁਆਫ਼ੀ ਦੇ ਹੱਲ ਲਈ ਵਿਧਾਨ ਸਭਾ ਦਾ ਇਜਲਾਸ ਸੱਦੇ ਸਰਕਾਰ : ਸੰਧਵਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ‘ਤੇ ਲੰਬੇ ਲਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਤੋਂ ਭੱਜਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਕਦੇ 18, ਕਦੇ 5 ਅਤੇ ਹੁਣ 13 ਸੂਤਰੀ ਏਜੰਡਿਆਂ ਦੀ ਗਿਣਤੀ ਦੱਸਣ ਦੀ ਥਾਂ ਇਨ੍ਹਾਂ ‘ਤੇ ਅਮਲ ਕਰਨ ਦੀ ਤਰੀਖ਼ ਨਿਸ਼ਚਿਤ ਕਰਨ। ਇਸੇ ਦੌਰਾਨ ਚੰਡੀਗੜ੍ਹ ‘ਚ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿਚ ‘ਆਪ’ ਆਗੂ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਮਿਲੇ ਅਤੇ ਚੰਨੀ ਸਰਕਾਰ ਤੋਂ 10 ਮੁੱਦਿਆਂ ਦਾ ਹਿਸਾਬ-ਕਿਤਾਬ ਮੰਗਿਆ। ਪੰਜਾਬ ਦੇ ਲਟਕੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਦੀ ਮੰਗ ਕੀਤੀ। ਸੰਧਵਾਂ ਨੇ ਕਿਹਾ ਕਿ ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਣੇ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ। ਪੰਜਾਬ ਵਾਸੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰਦੇ ਰਹੇ ਹਨ, ਪਰ ਕਾਂਗਰਸ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਘਰ-ਘਰ ਨੌਕਰੀ ਸਣੇ ਹੋਰ ਵਾਅਦੇ ਵਫ਼ਾ ਨਹੀਂ ਹੋਏ। ਸੂਬੇ ਵਿਚੋਂ ‘ਮਾਫ਼ੀਆ ਰਾਜ’ ਖ਼ਤਮ ਨਹੀਂ ਹੋ ਸਕਿਆ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਨਸ਼ਾ ਤਸਕਰੀ ਬਾਰੇ ਸਰਕਾਰ ਨੇ ਚੁੱਪ ਵੱਟ ਰੱਖੀ ਹੈ। ਉਨ੍ਹਾਂ ਆਰੋਪ ਲਾਇਆ ਕਿ ਪੰਜਾਬ ਨੂੰ ਸੰਕਟ ‘ਚੋਂ ਕੱਢਣ ਲਈ ਚੰਨੀ ਸਰਕਾਰ ਕੋਲ ਕੋਈ ਏਜੰਡਾ ਹੀ ਨਹੀਂ ਹੈ। ਇਸ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ ਜ਼ਰੂਰੀ ਹੈ। ਇਸੇ ਦੌਰਾਨ ਪਰਲ ਕੰਪਨੀ ਦੀ ਠੱਗੀ ਦੇ ਪੀੜਤਾਂ ਦੀ ਕਮੇਟੀ ਨੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਅਮਰਜੀਤ ਸਿੰਘ ਸੰਦੋਆਂ ਨਾਲ ਮੁਲਾਕਾਤ ਕੀਤੀ।
ਵਿਧਾਇਕਾਂ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ
ਪੰਜਾਬ ਦੇ ਵਿਧਾਇਕਾਂ ਨੂੰ ਹਲਕੇ ਦੇ ਵਿਕਾਸ ਕਾਰਜਾਂ ਲਈ ਐੱਮਐੱਲਏ ਫੰਡ ਜਾਂ ਲੋਕਲ ਏਰੀਆ ਫੰਡ ਨਹੀਂ ਮਿਲ ਰਹੇ ਹਨ। ਹੋਰਨਾਂ ਸੂਬਿਆਂ ਦੀ ਤਰਜ਼ ‘ਤੇ ਪੰਜਾਬ ਦੇ ਵਿਧਾਇਕਾਂ ਨੂੰ ਐੱਮਐੱਲਏ ਫੰਡ ਜਾਰੀ ਕਰਨ ਦੀ ਮੰਗ ਕਰਦਿਆਂ ‘ਆਪ’ ਵਿਧਾਇਕਾਂ ਦਾ ਵਫ਼ਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਇਸ ਵਫ਼ਦ ‘ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਸਿੰਘ ਪੰਡੋਰੀ ਅਤੇ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ। ਵਿਧਾਇਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2017 ਤੋਂ ਇਕ ਰੁਪਇਆ ਵੀ ਐੱਮਐੱਲਏ ਲੈਂਡ ਫੰਡ ਜਾਂ ਲੋਕਲ ਏਰੀਆ ਫੰਡ ਨਹੀਂ ਦਿੱਤਾ ਜਾਂਦਾ।

 

RELATED ARTICLES
POPULAR POSTS