-1.8 C
Toronto
Wednesday, December 3, 2025
spot_img
Homeਪੰਜਾਬਪੰਜਾਬ ਦੇ ਖਿਡਾਰੀਆਂ ਦੀ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ...

ਪੰਜਾਬ ਦੇ ਖਿਡਾਰੀਆਂ ਦੀ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ ਦੀ ਰਾਸ਼ੀ ਜਾਰੀ ਕਰਨ ਨੂੰ ਮਨਜ਼ੂਰੀ

ਪਰਗਟ ਸਿੰਘ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ ਦੀ ਰਾਸ਼ੀ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਨੂੰ 11 ਕਰੋੜ ਰੁਪਏ ਤੋਂ ਵੱਧ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਖੇਡ ਮੰਤਰੀ ਦੀ ਪ੍ਰਧਾਨਗੀ ਹੇਠ ਸੱਦੀ ਗਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ, ਜਿਸ ਵਿੱਚ ਖੇਡ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਪਰਮਿੰਦਰ ਸਿੰਘ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇਐੱਸ ਸਿੱਧੂ, ਖੇਡ ਮਾਹਰ ਵਜੋਂ ਕਮੇਟੀ ਦੇ ਮੈਂਬਰ ਅਰਜਨ ਐਵਾਰਡੀ ਕਰਨਲ ਬਲਬੀਰ ਸਿੰਘ ਤੇ ਜੈਪਾਲ ਸਿੰਘ ਤੇ ਸਪੋਰਟਸ ਅਥਾਰਟੀ ਆਫ ਇੰਡੀਆ ਦੇ ਡਿਪਟੀ ਡਾਇਰੈਕਟਰ ਭੁਪਿੰਦਰ ਸਿੰਘ ਸ਼ਾਮਲ ਹੋਏ।
ਖੇਡ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਡਾਂ ਵਿੱਚ ਕੌਮਾਂਤਰੀ ਪੱਧਰ ਤੱਕ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਖੇਡ ਨੀਤੀ ਤਹਿਤ ਨਕਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਰੁਕੇ ਹੋਏ ਐਵਾਰਡ ਇਕ ਮਹੀਨੇ ਅੰਦਰ ਦਿੱਤੇ ਜਾਣਗੇ।

 

 

RELATED ARTICLES
POPULAR POSTS