Breaking News
Home / ਪੰਜਾਬ / ਪੰਜਾਬ ‘ਚ ਸਾਰਿਆਂ ਦੇ ਬਕਾਇਆ ਪਾਣੀ ਦੇ ਬਿੱਲ ਮਾਫ

ਪੰਜਾਬ ‘ਚ ਸਾਰਿਆਂ ਦੇ ਬਕਾਇਆ ਪਾਣੀ ਦੇ ਬਿੱਲ ਮਾਫ

ਹੁਣ 50 ਰੁਪਏ ਮਹੀਨਾ ਆਇਆ ਕਰੇਗਾ ਬਿੱਲ-ਸਰਕਾਰੀ ਟਿਊਬਵੈਲਾਂ ਦੇ ਬਿੱਲਾਂ ਦਾ ਵੀ ਭੁਗਤਾਨ ਕਰੇਗੀ ਪੰਜਾਬ ਸਰਕਾਰ
ਗਰੁੱਪ-ਡੀ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ‘ਤੇ ਕਰਨ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਪਾਣੀ ਦੀਆਂ ਦਰਾਂ ਇੱਕ ਸਮਾਨ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ ਤੇ ਪੇਂਡੂ ਜਲ ਸਪਲਾਈ ਸਕੀਮਾਂ ਲਈ ਪਹਿਲੀ ਅਕਤੂਬਰ ਤੋਂ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਏ ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉੱਤੇ ਸਾਲਾਨਾ 440 ਕਰੋੜ ਰੁਪਏ ਦਾ ਬੋਝ ਪਵੇਗਾ।
ਸਰਕਾਰ ਦੇ ਇਸ ਫੈਸਲੇ ਮੁਤਾਬਕ ਸਾਰੀਆਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਗਈ ਹੈ। ਮੀਟਿੰਗ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਿੱਲਾਂ ਦੇ 1168 ਕਰੋੜ ਰੁਪਏ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਬਜਟਰੀ ਸਹਾਇਤਾ/ਗਰਾਂਟ ਰਾਹੀਂ ਫੰਡ ਮੁਹੱਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ। ਮੰਤਰੀ ਮੰਡਲ ਨੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਔਰਤਾਂ ਅਤੇ ਨੌਜਵਾਨਾਂ ਸਮੇਤ ਸਾਰੇ ਥਾਵਾਂ ‘ਤੇ ਸੈਂਕੜੇ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨਾਂ ਮਜ਼ਦੂਰਾਂ ਤੋਂ ਇਲਾਵਾ ਹਮਾਇਤ ਵਜੋਂ ਮੁਲਾਜ਼ਮ, ਠੇਕਾ ਕਾਮੇ ਅਤੇ ਹੋਰ ਕਿਰਤੀ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਮੋਦੀ ਸਰਕਾਰ ਉੱਤੇ ਕਿਸਾਨ ਘੋਲ ਨੂੰ ਢਾਹ ਲਾਉਣ ਲਈ ਲਖੀਮਪੁਰ ਖੀਰੀ ਅਤੇ ਸਿੰਘੂ ਬਾਰਡਰ ਵਰਗੀਆਂ ਸਾਜਿਸ਼ ਰਚਣ ਦਾ ਦੋਸ਼ ਲਾਇਆ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਕਾਂਡ ਸ਼ਹਿਰੀ ਇਲਾਕਿਆਂ ਵਿਚ 125 ਗਜ਼ ਤੱਕ ਦੇ ਪਲਾਟ ਵਾਲਿਆਂ ਨੂੰ ਪਾਣੀ ਅਤੇ ਸੀਵਰੇਜ ਦੀਆਂ ਦਰਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਹੀ ਛੋਟ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਰਿਆਇਤਾਂ ਨਾਲ ਸ਼ਹਿਰੀ ਇਲਾਕਿਆਂ ਵਿਚ 25 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।
ਸੂਬਾਈ ਵਜ਼ਾਰਤ ਨੇ ਸ਼ਹਿਰਾਂ ਵਿਚ ਘਰੇਲੂ ਕੁਨੈਕਸ਼ਨਾਂ ਲਈ ਜਲ ਸਪਲਾਈ ਅਤੇ ਸੀਵਰੇਜ ਦਰਾਂ ਦੇ ਬਕਾਏ ਵੀ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ਉਤੇ ਲਗਪਗ 700 ਕਰੋੜ ਰੁਪਏ ਦਾ ਬੋਝ ਪਵੇਗਾ। ਪੰਜਾਬ ਵਜ਼ਾਰਤ ਦੇ ਇੱਕ ਹੋਰ ਫੈਸਲੇ ਮੁਤਾਬਕ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ‘ਤੇ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਗਬੰਸ ਸਿੰਘ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਕੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਗੁਲਾਬੀ ਸੁੰਡੀ ਵੱਲੋਂ ਨਰਮੇ ਦੇ ਕੀਤੇ ਨੁਕਸਾਨ ਦਾ ਕਿਸਾਨਾਂ ਨੂੰ 60,000 ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ 30,000 ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …