Home / ਭਾਰਤ / ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰਨ ਵਾਲੇ ਡੀਆਈਜੀ ਉਪੇਂਦਰ ਅਗਰਵਾਲ ਦੀ ਕੀਤੀ ਬਦਲੀ

ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰਨ ਵਾਲੇ ਡੀਆਈਜੀ ਉਪੇਂਦਰ ਅਗਰਵਾਲ ਦੀ ਕੀਤੀ ਬਦਲੀ

ਯੂਪੀ ਪ੍ਰਸ਼ਾਸਨ ਨੇ ਪੰਜ ਆਈ.ਜੀ. ਵੀ ਬਦਲੇ
ਲਖਨਊ/ਬਿਊਰੋ ਨਿਊਜ਼
ਯੂਪੀ ਪ੍ਰਸ਼ਾਸਨ ਨੇ 6 ਆਈ.ਪੀ.ਐਸ. ਅਫਸਰਾਂ ਦੀ ਬਦਲੀ ਕਰ ਦਿੱਤੀ ਹੈ। ਇਨ੍ਹਾਂ ਵਿਚ ਸਭ ਤੋਂ ਅਹਿਮ ਨਾਮ ਡੀ.ਆਈ.ਜੀ. ਉਪੇਂਦਰ ਅਗਰਵਾਲ ਦਾ ਹੈ, ਜੋ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰ ਰਹੀ ਟੀਮ ਦੇ ਮੁਖੀ ਸਨ। ਉਨ੍ਹਾਂ ਨੇ ਹਿੰਸਾ ਦੇ ਮੁੱਖ ਆਰੋਪੀ ਅਤੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਗਿ੍ਰਫਤਾਰ ਵੀ ਕੀਤਾ ਸੀ। ਧਿਆਨ ਰਹੇ ਕਿ ਉਪੇਂਦਰ ਅਗਰਵਾਲ ਨੂੰ ਹਟਾ ਕੇ ਦੇਵੀਪਾਟਨ ਨੂੰ ਡੀਆਈਜੀ ਬਣਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਵਿਚ ਦੇਰੀ ਲਈ ਯੂਪੀ ਸਰਕਾਰ ਨੂੰ ਝਾੜਾਂ ਵੀ ਪਾਈਆਂ ਸਨ। ਹੁਣ ਲਖੀਮਪੁਰ ਘਟਨਾ ਦੀ ਜਾਂਚ ਦੀ ਜ਼ਿੰਮੇਵਾਰੀ ਕਿਸ ਨੂੰ ਮਿਲੇਗੀ, ਅਜੇ ਤੱਕ ਇਸ ਬਾਰੇ ਸਥਿਤੀ ਸਾਫ ਨਹੀਂ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਦਿੱਤੀ ਸੀ ਅਤੇ ਇਸ ਦੌਰਾਨ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਦੀ ਜਾਨ ਚਲੇ ਗਈ ਸੀ।

 

Check Also

ਕਿਸਾਨ 29 ਨਵੰਬਰ ਨੂੰ ਨਹੀਂ ਕਰਨਗੇ ਟਰੈਕਟਰ ਮਾਰਚ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ …