-11.9 C
Toronto
Sunday, February 1, 2026
spot_img
Homeਪੰਜਾਬਸ਼ੋ੍ਰਮਣੀ ਅਕਾਲੀ ਦਲ ਵੱਲੋਂ ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਤੋਂ ਪਾਰਟੀ...

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ

ਹੁਣ ਤੱਕ 76 ਉਮੀਦਵਾਰਾਂ ਦਾ ਹੋ ਚੁੱਕਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਤੇ ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ ਦੋਵੇਂ ਉਮੀਦਵਾਰਾਂ ਸਣੇ ਪਾਰਟੀ ਵੱਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਬਹੁਜਨ ਸਮਾਜ ਪਾਰਟੀ ਨਾਲ ਚੋਣ ਗਠਜੋੜ ਕੀਤਾ ਹੋਇਆ ਹੈ ਅਤੇ ਗਠਜੋੜ ਤਹਿਤ ਬਸਪਾ ਨੂੰ 20 ਸੀਟਾਂ ਦਿੱਤੀਆਂ ਗਈਆਂ ਹਨ।

 

RELATED ARTICLES
POPULAR POSTS