ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦੇ ਕਨੈਕਸ਼ਨ ਦੀ ਜਾਂਚ ਲਈ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਨਿਰਦੇਸ਼ ਦੇ ਦਿੱਤੇ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਸਦੀ ਪਾਕਿ ਮਹਿਲਾ ਮਿੱਤਰ ਸਾਢੇ ਚਾਰ ਸਾਲ ਤੱਕ ਸਰਕਾਰੀ ਕੋਠੀ ਵਿਚ ਰਹੀ। ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਕਿਸ ਤਰ੍ਹਾਂ ਪਤਾ ਲੱਗਦਾ ਕਿ ਪੰਜਾਬ ’ਤੇ ਆਈ.ਐਸ.ਆਈ. ਦਾ ਖਤਰਾ ਹੈ। ਡਿਪਟੀ ਸੀਐਮ ਨੇ ਕਿਹਾ ਕਿ ਇਸ ਦਾ ਮਤਲਬ ਇਹ ਹੋਇਆ ਕਿ ਕੈਪਟਨ ਨੂੰ ਕੋਈ ਨਾ ਕੋਈ ਤਾਂ ਇਸ ਬਾਰੇ ਜਾਣਕਾਰੀ ਦੇ ਹੀ ਰਿਹਾ ਸੀ। ਇਸਦੇ ਚੱਲਦਿਆਂ ਸੁਖਜਿੰਦਰ ਰੰਧਾਵਾ ਨੇ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਨਿਰਦੇਸ਼ ਦਿੱਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ।