11.9 C
Toronto
Saturday, October 18, 2025
spot_img
Homeਪੰਜਾਬਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ...

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਅੱਜ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਅੱਜ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਜਲੌਅ ਵੀ ਸਜਾਏ ਗਏ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੁੱਚੀਆਂ ਗੁਰੂ ਨਾਨਕ ਨਾਮ ਸੇਵਾ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਜਿੱਥੇ ਸਾਡੇ ਲਈ ਸੱਚੀ ਸੁੱਚੀ ਸੇਧ ਹੈ, ਉਥੇ ਉਹਨਾਂ ਦਾ ਜੀਵਨ ਬਿਰਤਾਂਤ ਵੀ ਸੰਗਤਾਂ ਲਈ ਪਰੇਰਨਾ ਦਾ ਸਰੋਤ ਹੈ। ਧਿਆਨ ਰਹੇ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਘੇ ਕੱਲ੍ਹ ਐਸਜੀਪੀਸੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਵੀ ਸਜਾਇਆ ਗਿਆ ਸੀ।

 

RELATED ARTICLES
POPULAR POSTS