ਭਾਜਪਾ ਨੂੰ ਹਰਾਉਣ ਦੀਆਂ ਹੋਣ ਲੱਗੀਆਂ ਕੋਸ਼ਿਸ਼ਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਅੱਜ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤਿ੍ਰਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ। ਦੋਵਾਂ ਨੇਤਾਵਾਂ, ਰਾਜੇਸ਼ਪਤੀ ਤਿ੍ਰਪਾਠੀ ਅਤੇ ਲਲਿਤਪਤੀ ਤਿ੍ਰਪਾਠੀ ਨੇ ਕਿਹਾ ਕਿ ਉਹ ਟੀ.ਐਮ.ਸੀ. ਸੁਪਰੀਮੋ ਮਮਤਾ ਬੈਨਰਜੀ ਦੀ ਅਗਵਾਈ ਵਿਚ ਯੂ.ਪੀ. ਅਤੇ ਕੇਂਦਰ ਵਿਚ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਲਈ ਲੜਾਈ ਜਾਰੀ ਰੱਖਣਗੇ। ਧਿਆਨ ਰਹੇ ਕਿ ਉਤਰ ਪ੍ਰਦੇਸ਼ ਵਿਚ ਵੀ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਆਗੂ ਵੀ ਪਾਰਟੀਆਂ ਬਦਲਣ ਲੱਗ ਪਏ ਹਨ। ਧਿਆਨ ਰਹੇ ਕਿ ਕਾਂਗਰਸ ਦੇ ਜਿਹੜੇ ਦੋ ਸੀਨੀਅਰ ਆਗੂ ਪਾਰਟੀ ਛੱਡ ਕੇ ਤਿ੍ਰਣਮੂਲ ਕਾਂਗਰਸ ਵਿਚ ਸ਼ਾਮਲ ਹੋਏ ਹਨ, ਉਹ ਕਾਂਗਰਸ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …