ਅੰਮ੍ਰਿਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਨਾ ਜਾਣ ਦਾ ਮਨ ਬਣਾ ਲਿਆ ਹੈ। ਇਸ ਦਾ ਸੰਕੇਤ ਮੁੱਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਦਿੱਤਾ ਹੈ। ਉਨ੍ਹਾਂ ਅੱਜ ਕਿਹਾ ਹੈ ਕਿ ਪੰਜਾਬ ਨੂੰ ਪੰਜਾਬੀ ਚਲਾ ਸਕਦੇ ਹਨ, ਨਾ ਕਿ ਦਿੱਲੀ ਵਿੱਚ ਬੈਠੇ ਲੋਕ। ਡਾਕਟਰ ਸਿੱਧੂ ਦਾ ਆਮ ਆਦਮੀ ਪਾਰਟੀ ਦੇ ਦਿੱਲੀ ਵਿੱਚ ਬੈਠੇ ਲੀਡਰਾਂ ‘ਤੇ ਨਿਸ਼ਾਨਾ ਸਿੱਧ ਕਰਦਾ ਹੈ ਕਿ ਉਹ ‘ਆਪ’ ਵਿੱਚ ਨਹੀਂ ਜਾਣਗੇ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚਲਾਉਣ ਦਾ ਹੱਕ ਸਿਰਫ ਪੰਜਾਬੀਆਂ ਕੋਲ ਹੀ ਹੈ। ਇਸ ਲਈ ਦਿੱਲੀ ਵਿੱਚ ਬੈਠੇ ਕੁਝ ਲੋਕ ਪੰਜਾਬ ਦੀ ਸਿਆਸਤ ਨੂੰ ਚਲਾਉਣ ਬਾਰੇ ਨਾ ਸੋਚਣ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …