Breaking News
Home / ਭਾਰਤ / ਪ੍ਰਧਾਨ ਮੰਤਰੀ ਮੋਦੀ ਨੇ ਯੂਪੀ ’ਚ ਨੌਂ ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਯੂਪੀ ’ਚ ਨੌਂ ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ

ਪਿ੍ਰਅੰਕਾ ਨੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਕੀਤਾ ਵੱਡਾ ਦਾਅਵਾ
ਲਖਨਊ/ਬਿਊਰੋ ਨਿਊਜ਼
ਯੂਪੀ ਵਿਚ ਵੀ ਪੰਜਾਬ ਦੇ ਨਾਲ ਹੀ 2022 ਦੇ ਸ਼ੁਰੂ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਸਿਆਸੀ ਪਾਰਟੀਆਂ ਵਲੋਂ ਨਵੇਂ-ਨਵੇਂ ਉਦਘਾਟਨ ਅਤੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਯੂਪੀ ਵਿੱਚ ਮੈਡੀਕਲ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿਧਾਰਥ ਨਗਰ ਤੋਂ ਵਰਚੁਅਲੀ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ। ਇਹ ਮੈਡੀਕਲ ਕਾਲਜ ਸਿਧਾਰਥਨਗਰ, ਇਟਾਹ, ਹਰਦੋਈ, ਪ੍ਰਤਾਪਗੜ੍ਹ, ਫਤਿਹਪੁਰ, ਦਿਓਰੀਆ, ਮਿਰਜ਼ਾਪੁਰ ਤੇ ਜੌਨਪੁਰ ਜ਼ਿਲ੍ਹੇ ਵਿੱਚ ਹਨ। ਇਸੇ ਦੌਰਾਨ ਕਾਂਗਰਸ ਆਗੂ ਪਿ੍ਰਯੰਕਾ ਗਾਂਧੀ ਨੇ ਵੀ ਉੱਤਰ ਪ੍ਰਦੇਸ਼ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਪਿ੍ਰਯੰਕਾ ਨੇ ਲੰਘੇ ਦਿਨ ਯੂਪੀ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ‘ਪ੍ਰਤਿੱਗਿਆ ਯਾਤਰਾਵਾਂ’ ਨੂੰ ਹਰੀ ਝੰਡੀ ਦੇਣ ਮੌਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੇ 20 ਲੱਖ ਲੋਕਾਂ ਨੂੰ ਰੁਜ਼ਗਾਰ ਦੇਣ ਸਮੇਤ ਕੁੱਲ ਸੱਤ ਚੋਣ ਵਾਅਦੇ ਕੀਤੇ ਸਨ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …