ਕਿਹਾ- ਸੀਬੀਐੱਸਈ ਦਾ ਧੱਕਾ ਕਦੇ ਬਰਦਾਸ਼ਤ ਨਹੀਂ ਕਰਾਂਗੇ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਵਲੋਂ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲੁਧਿਆਣਾ ਵਿਚ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਮੌਜੂਦ ਸਨ। ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਸੀਬੀਐੱਸਈ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਮੁੱਖ ਵਿਸ਼ਿਆਂ ਵਿਚੋਂ ਬਾਹਰ ਕੱਢ ਕੇ ਹਿੰਦੀ ਅਤੇ ਅੰਗਰੇਜ਼ੀ ਨੂੰ ਮੁੱਖ ਵਿਸ਼ਿਆਂ ਵਿਚ ਰੱਖਣਾ ਪੰਜਾਬੀਆਂ ਨਾਲ ਵੱਡਾ ਧੱਕਾ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਬੈਂਸ ਨੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਦਾ ਗਿਆਨ ਹੋਣਾ ਜ਼ਰੂਰੀ ਹੈ ਪਰ ਉਸ ਦੇ ਲਈ ਮਾਂ ਬੋਲੀ ਪੰਜਾਬੀ ਨੂੰ ਇਸ ਤਰ੍ਹਾਂ ਅਣਗੌਲਿਆ ਕਰ ਦੇਣਾ ਬਿਲਕੁੱਲ ਗਲਤ ਹੈ ਅਤੇ ਲੋਕ ਇਨਸਾਫ ਪਾਰਟੀ ਇਸ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰੇ ਅਤੇ ਸੀ.ਬੀ.ਐੱਸ. ਈ ਨੂੰ ਵੀ ਇਹ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਨਹੀਂ ਤਾਂ ਪੰਜਾਬ ਦੇ ਲੋਕਾਂ ਨੂੰ ਮਜਬੂਰਨ ਸੜਕਾਂ ’ਤੇ ਆਉਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …