-6.2 C
Toronto
Monday, March 2, 2026
spot_img
Homeਪੰਜਾਬਕੈਪਟਨ ਅਮਰਿੰਦਰ ਦਾ ਵਿਰੋਧੀਆਂ ਦਾ ਕਰਾਰ ਜਵਾਬ

ਕੈਪਟਨ ਅਮਰਿੰਦਰ ਦਾ ਵਿਰੋਧੀਆਂ ਦਾ ਕਰਾਰ ਜਵਾਬ

ਵੱਖ-ਵੱਖ ਸ਼ਖ਼ਸੀਅਤਾਂ ਨਾਲ ਅਰੂਸਾ ਆਲਮ ਦੀਆਂ ਤਸਵੀਰਾਂ ਦੀ ਲੜੀ ਕੀਤੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਜਾ ਆਲਮ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਰੂਸਾ ਆਲਮ ਦੇ ਆਈ.ਐਸ.ਆਈ. ਨਾਲ ਸਬੰਧਾਂ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਕਹੀ ਗਈ ਹੈ, ਉਥੇ ਹੀ ਵਿਰੋਧੀਆਂ ਵਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਵੱਖ-ਵੱਖ ਤਨਜ ਕਸੇ ਜਾ ਰਹੇ ਹਨ। ਇਸੇ ਦੌਰਾਨ ਕੈਪਟਨ ਅਮਰਿੰਦਰ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਸੋਸ਼ਲ ਮੀਡੀਆ ’ਤੇ ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇਕਰ ਵੀਜ਼ਾ ਬੈਨ ਨਾ ਹੁੰਦਾ ਤਾਂ ਹੁਣ ਵੀ ਅਰੂਸਾ ਆਲਮ ਨੂੰ ਭਾਰਤ ਬੁਲਾਉਣਾ ਸੀ। ਫੇਸਬੁੱਕ ’ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਟਨ ਨੇ ਲਿਖਿਆ, ਮੈਂ ਸ੍ਰੀਮਤੀ ਅਰੂਸਾ ਆਲਮ ਦੀਆਂ ਵੱਖ ਵੱਖ ਪਤਵੰਤੇ ਸੱਜਣਾਂ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਸਾਂਝੀਆਂ ਕੀਤੀਆਂ ਤਸਵੀਰਾਂ ਵਿਚ ਅਰੂਸਾ ਆਲਮ ਸੋਨੀਆ ਗਾਂਧੀ, ਸੁਸ਼ਮਾ ਸਵਰਾਜ, ਮੁਲਾਇਮ ਸਿੰਘ ਯਾਦਵ, ਅਸ਼ਵਨੀ ਕੁਮਾਰ ਸ਼ਰਮਾ, ਯਸ਼ਵੰਤ ਸਿਨਹਾ, ਅਭਿਨੇਤਾ ਤੇ ਭਾਜਪਾ ਆਗੂ ਸਤਰੂਘਨ ਸਿਨਹਾ ਆਦਿ ਨਾਲ ਅਰੂਸਾ ਆਲਮ ਨਜ਼ਰ ਆ ਰਹੀ ਹੈ।

RELATED ARTICLES
POPULAR POSTS