ਕੇਂਦਰ ਦੇ ਨੋਟੀਫਿਕੇਸ਼ਨ ਨੇ ਸੰਘੀ ਢਾਂਚੇ ਨੂੰ ਕੀਤਾ ਕਮਜ਼ੋਰ : ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬੀਐੱਸਐੱਫ ਦੀਆਂ ਤਾਕਤਾਂ ਦਾ ਦਾਇਰਾ ਵਧਾਉਣ ਬਾਰੇ ਨੋਟੀਫਿਕੇਸ਼ਨ ਨੂੰ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੱਤਾ ਹੈ। ਸਿੱਧੂ ਨੇ ਅੱਜ ਇਕ ਟਵੀਟ ਵਿੱਚ ਕਿਹਾ, ‘‘ਕੇਂਦਰ ਸਰਕਾਰ ਸੂਬੇ ਦੇ ਅੰਦਰ ਹੀ ਇਕ ਹੋਰ ਸੂਬਾ ਖੜ੍ਹਾ ਕਰਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਕੀ ਸਰਹੱਦ ਦੀ ਪਰਿਭਾਸ਼ਾ 50 ਕਿਲੋਮੀਟਰ ਹੈ? ਨਵਜੋਤ ਸਿੱਧੂ ਨੇ ਕਿਹਾ ਕਿ ਸੂਬੇ ਦੀ ਜਨਤਕ ਸ਼ਾਂਤੀ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ। ਨਵਜੋਤ ਸਿੱਧੂ ਨੇ ਦੂਜਾ ਟਵੀਟ ਕਰਦਿਆਂ ਕਿਹਾ ਕਿ ਬੰਗਾਲ ਵਿਚ ਅਜਿਹੇ ਕਈ ਮਾਮਲੇ ਹਨ, ਜਿੱਥੇ ਬੀ.ਐਸ.ਐਫ. ਨੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸਥਾਨਕ ਪੁਲਿਸ ਨੂੰ ਸੂਚਿਤ ਹੀ ਨਹੀਂ ਕੀਤਾ। ਬੰਗਾਲ ਸਰਕਾਰ ਨੇ ਪਿਛਲੇ 5 ਸਾਲਾਂ ਦੌਰਾਨ ਬੀਐਸਐਫ ’ਤੇ ਗੈਰਕਾਨੂੰਨੀ ਤਸ਼ੱਦਦ ਦੇ 60 ਕੇਸ ਅਤੇ 8 ਕੇਸ ਜਬਰੀ ਲਾਪਤਾ ਕਰਨ ਦੇ ਦੋਸ਼ ਸਮੇਤ ਕੁੱਲ 240 ਕੇਸ ਦਰਜ ਕੀਤੇ ਹਨ। ਸਿੱਧੂ ਨੇ ਕਿਹਾ ਕਿ ਇਸ ਗੱਲ ਸੰਭਾਵਨਾ ਹੈ ਕਿ ਤਸ਼ੱਦਦ, ਝੂੁਠੇ ਕੇਸ, ਮਾਣਹਾਨੀ, ਨਜ਼ਰਬੰਦੀ ਅਤੇ ਗੈਰਕਾਨੂੰਨੀ ਗਿ੍ਰਫਤਾਰੀਆਂ ਦੇ ਮਾਮਲੇ ਪੰਜਾਬ ਵਿਚ ਵਾਪਰਨੇ।