ਚੰਨੀ ਬੋਲੇ, ਸੁਪਰੀਮ ਕੋਰਟ ਵੀ ਜਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਬੀਐਸਐਫ ਨੂੰ ਪੰਜਾਬ ਵਿਚ ਦਿੱਤੇ ਵਾਧੂ ਅਧਿਕਾਰਾਂ ਖਿਲਾਫ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ਵਿਚ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਾਜਪਾ ਨੇ ਹਿੱਸਾ ਨਹੀਂ ਲਿਆ। ਸਰਬ ਪਾਰਟੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਵੀ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਦੱਸਿਆ ਕਿ ਸਰਬ ਪਾਰਟੀ ਮੀਟਿੰਗ ਬਹੁਤ ਹੀ ਚੰਗੇ ਮਾਹੌਲ ਵਿਚ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਇਸ ਮੁੱਦੇ ’ਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ਲੈਣ ਲਈ ਕਿਹਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਫਿਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਜਾਵੇਗਾ। ਚੰਨੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵੀ ਜਾਵਾਂਗੇ। ਕੇਂਦਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਬਾਰੇ ਵੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਦੁਬਾਰਾ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …