6.6 C
Toronto
Wednesday, October 22, 2025
spot_img
Homeਭਾਰਤਸੋਨੀਆ ਗਾਂਧੀ ਨੇ ਕਾਂਗਰਸੀ ਆਗੂਆਂ ਨੂੰ ਦਿੱਤੀ ਸਲਾਹ

ਸੋਨੀਆ ਗਾਂਧੀ ਨੇ ਕਾਂਗਰਸੀ ਆਗੂਆਂ ਨੂੰ ਦਿੱਤੀ ਸਲਾਹ

ਕਿਹਾ : ਆਪਣੀਆਂ ਨਿੱਜੀ ਇੱਛਾਵਾਂ ਨੂੰ ਛੱਡੋ ਤੇ ਪਾਰਟੀ ਨੂੰ ਕਰੋ ਮਜ਼ਬੂਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਜਨਰਲ ਸਕੱਤਰਾਂ, ਸੂਬਿਆਂ ਦੇ ਇੰਚਾਰਜਾਂ ਅਤੇ ਪਾਰਟੀ ਦੇ ਸੂਬਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੋਨੀਆ ਨੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਆਪਣੀਆਂ ਨਿੱਜੀ ਇੱਛਾਵਾਂ ਨੂੰ ਤਿਆਗ ਦੇਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਮੈਂ ਮਹਿਸੂਸ ਕਰ ਰਹੀ ਹਾਂ ਕਿ ਪਾਲਿਸੀ ਮੈਟਰ ’ਤੇ ਸੂਬਿਆਂ ਦੇ ਆਗੂਆਂ ’ਚ ਨਾ ਤਾਂ ਕੋਈ ਤਾਲਮੇਲ ਹੈ ਅਤੇ ਨਾ ਹੀ ਇਸ ਨੂੰ ਲੈ ਕੇ ਉਨ੍ਹਾਂ ਦਾ ਨਜ਼ਰੀਆ ਸਾਫ਼ ਹੈ। ਸੋਨੀਆ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਪਾਰਟੀ ਵਰਕਰ ਝੂਠ ਅਤੇ ਪ੍ਰਾਪੇਗੰਡਾ ਨੂੰ ਪਹਿਚਾਨਣ ਅਤੇ ਉਸ ਦਾ ਵਿਰੋਧ ਕਰਨ ਅਤੇ ਇਹੀ ਕਾਂਗਰਸ ਦੀ ਵਿਚਾਰਧਾਰਾ ਹੈ। ਸੋਨੀਆ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਬੁਰਾਈਆਂ ਖਿਲਾਫ਼ ਲੜਾਈ ਨੂੰ ਹੋਰ ਤੇਜ਼ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਲੜਾਈ ਨੂੰ ਜਿੱਤਣਾ ਚਾਹੁੰਦੇ ਹਾਂ ਤਾਂ ਵਿਰੋਧੀ ਪਾਰਟੀ ਦਾ ਝੂਠ ਸਾਨੂੰ ਜਨਤਾ ਦੇ ਸਾਹਮਣੇ ਲਿਆਉਣਾ ਹੋਵੇਗਾ। ਇਸ ਮੀਟਿੰਗ ਵਿਚ ਰਾਹੁਲ ਗਾਂਧੀ, ਪਿ੍ਰਯੰਕਾ ਗਾਂਧੀ ਤੋਂ ਇਲਾਵਾ ਅਧੀਰ ਰੰਜਨ ਚੌਧਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਹਿੱਸਾ ਲਿਆ। ਇਸ ਮੀਟਿੰਗ ’ਚ ਇਹ ਵੀ ਤਹਿ ਕੀਤਾ ਗਿਆ ਕਿ ਕਾਂਗਰਸ ਪਾਰਟੀ 1 ਨਵੰਬਰ ਤੋਂ ਮੈਂਬਰਸ਼ਿਪ ਮੁਹਿੰਮ ਵੀ ਚਲਾਏਗੀ ਜੋ ਅਗਲੇ 31 ਮਾਰਚ ਤੱਕ ਚੱਲੇਗੀ।

 

RELATED ARTICLES
POPULAR POSTS