Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ਼ ਕਿਸਾਨੀ ਸੰਘਰਸ਼ ਦੇ 11 ਮਹੀਨੇ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨੀ ਸੰਘਰਸ਼ ਦੇ 11 ਮਹੀਨੇ

ਅਜੇ ਮਿਸ਼ਰਾ ਦੀ ਬਰਖਾਸਤਗੀ ਤੇ ਗਿ੍ਰਫ਼ਤਾਰੀ ਲਈ ਕਿਸਾਨਾਂ ਨੇ ਡੀਸੀ ਦਫ਼ਤਰਾਂ ਮੂਹਰੇ ਦਿੱਤੇ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋ ਗਏ ਹਨ। ਇਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਤਹਿਸੀਲ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਰੋਸ ਧਰਨੇ ਦਿੱਤੇ ਗਏ। ਇਹ ਧਰਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਿੱਤੇ ਗਏ। ਇਨ੍ਹਾਂ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਪਿਤਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜਿਹੜੀ ਪੁਲਿਸ ਇਸ ਦੋਸ਼ੀ ਮੰਤਰੀ ਦੇ ਅਧੀਨ ਕੰਮ ਕਰ ਰਹੀ ਹੈ, ਉਸ ਪੁਲਿਸ ਤੋਂ ਇਹ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ਕਿ ਉਸ ਦੇ ਕਾਤਲ ਪੁੱਤਰ ਖਿਲਾਫ਼ ਪੁਲਿਸ ਨਿਰਪੱਖ ਜਾਂਚ ਕਰੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਅਜੇ ਮਿਸ਼ਰਾ ਦੀ ਬਰਖਾਸਤਗੀ ਤੇ ਗਿ੍ਰਫ਼ਤਾਰੀ ਤੱਕ ਸੰਘਰਸ਼ ਕਰਦੇ ਰਹਾਂਗੇ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੀ ਦੇਸ਼ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਅਜੇ ਮਿਸ਼ਰਾ ਦੀ ਬਰਖਾਸਤਗੀ ਅਤੇ ਗਿ੍ਰਫ਼ਤਾਰੀ ਨੂੰ ਲੈ ਭਾਰਤ ਦੇ ਰਾਸ਼ਟਰਪਤੀ ਨਾਂ ਲਿਖ ਕੇ ਇਕ ਮੰਗ ਪੱਤਰ ਵੀ ਸੌਂਪਿਆ ਗਿਆ।

Check Also

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …