Breaking News
Home / ਪੰਜਾਬ / ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਬਣਾਈ ‘ਪੰਜਾਬ ਲੋਕ ਹਿਤ ਪਾਰਟੀ’

ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਬਣਾਈ ‘ਪੰਜਾਬ ਲੋਕ ਹਿਤ ਪਾਰਟੀ’

ਪੰਜਾਬ ਦੀਆਂ 117 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਮਲਕੀਤ ਸਿੰਘ ਬੀਰਮੀ ਨੇ ਅੱਜ ਆਪਣੀ ਵੱਖਰੀ ਪਾਰਟੀ ਬਣਾ ਲਈ। ਉਨ੍ਹਾਂ ਆਪਣੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਹਿਤ ਪਾਰਟੀ’ ਰੱਖਿਆ। ਬੀਰਮੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ 117 ਸੀਟਾਂ ’ਤੇ ਪਾਰਟੀ ਵੱਲੋਂ ਉਮੀਦਵਾਰ ਖੜ੍ਹੇ ਜਾਣਗੇ। ਅਹੁਦੇਦਾਰਾਂ ਦੀ ਸਹਿਮਤੀ ਤੋਂ ਬਾਅਦ ਮਲਕੀਤ ਸਿੰਘ ਬੀਰਮੀ ਨੂੰ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਬੀਰਮੀ ਹੀ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਰਮੀ ਨੇ ਕਿਹਾ ਕਿ ਪੰਜਾਬ ਵਿਚ ਓ ਬੀ ਸੀ ਭਾਈਚਾਰੇ ਦੀ ਬਹੁਤ ਵੱਡੀ ਗਿਣਤੀ ਹੈ ਪ੍ਰੰਤੂ ਸਿਆਸਤ ਵਿਚ ਓਬੀਸੀ ਭਾਈਚਾਰੇ ਦੀ ਬਿਲਕੁਲ ਵੀ ਕਦਰ ਨਹੀਂ ਕੀਤੀ ਗਈ। ਉਨ੍ਹਾਂ ਆਖਿਆ ਕਿ ਓ ਬੀ ਸੀ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਹੀ ਉਨ੍ਹਾਂ ਦੇ ਮਨ ਵਿਚ ਨਵੀਂ ਪਾਰਟੀ ਬਣਾਉਣ ਦਾ ਵਿਚਾਰ ਆਇਆ। ਇਸ ਮੌਕੇ ਪਾਰਟੀ ਦੇ ਬਾਕੀ ਅਹੁਦੇਦਾਰਾਂ ਦਾ ਵੀ ਐਲਾਨ ਕੀਤਾ ਗਿਆ ਜਿਨ੍ਹਾਂ ਵਿਚ ਕੁਲਵੰਤ ਸਿੰਘ ਉਪ ਪ੍ਰਧਾਨ, ਸੁਖਬੀਰ ਸਿੰਘ ਸ਼ਾਲੀਮਾਰ ਉਪ ਪ੍ਰਧਾਨ, ਰਜਿੰਦਰ ਸਿੰਘ ਨੂੰ ਜਨਰਲ ਸੈਕਟਰੀ, ਜੋਗਿੰਦਰ ਸਿੰਘ ਨੂੰ ਸੈਕਟਰੀ ਅਤੇ ਪਰਮਿੰਦਰ ਸਿੰਘ ਮਠਾੜੂ ਨੂੰ ਖਜ਼ਾਨਚੀ ਬਣਾਇਆ ਗਿਆ ਹੈ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …