-8.2 C
Toronto
Tuesday, February 10, 2026
spot_img
Homeਪੰਜਾਬਕੈਪਟਨ ਅਮਰਿੰਦਰ ਭਾਜਪਾ ਦਾ ਏਜੰਡਾ ਹੀ ਲਾਗੂ ਕਰਦੇ ਰਹੇ : ਰੰਧਾਵਾ

ਕੈਪਟਨ ਅਮਰਿੰਦਰ ਭਾਜਪਾ ਦਾ ਏਜੰਡਾ ਹੀ ਲਾਗੂ ਕਰਦੇ ਰਹੇ : ਰੰਧਾਵਾ

ਕਿਹਾ – ਬੇਅਦਬੀ ਮਾਮਲਿਆਂ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਇਹ ਸੁਣ ਕੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ’ਤੇ ਹੋਰ ਆਰੋਪ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਪੰਜਾਬ ’ਚ ਭਾਜਪਾ ਦਾ ਏਜੰਡਾ ਹੀ ਲਾਗੂ ਕਰਦੇ ਰਹੇ ਹਨ। ਜਿਸ ਕਾਰਨ ਪੰਜਾਬ ਵਿੱਚ ਕਦੀ ਟਿਫਨ ਬੰਬ, ਕਦੇ ਡਰੋਨ ਆਉਣ ਦੀਆਂ ਖ਼ਬਰਾਂ ਲਗਵਾ ਕੇ ਹਊਆ ਖੜ੍ਹਾ ਕਰਦੇ ਰਹੇ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਵੱਖਰੀ ਪਾਰਟੀ ਬਣਾਉਣ ਦਾ ਹੱਕ ਹੈ ਪਰ ਉਹ ਇਹ ਭੁੱਲ ਗਏ ਹਨ ਕਿ ਉਨ੍ਹਾਂ 19 ਸਾਲ ਕਾਂਗਰਸ ਵੱਲੋਂ ਦਿੱਤੇ ਅਹੁਦਿਆਂ ’ਤੇ ਲਗਾਤਾਰ ਆਨੰਦ ਮਾਣਿਆ ਹੈ। ਬੇਅਦਬੀ ਮਾਮਲਿਆਂ ਬਾਰੇ ਰੰਧਾਵਾ ਨੇ ਕਿਹਾ ਕਿ ਜੋ ਵੀ ਸਚਾਈ ਹੈ ਸਭ ਦੇ ਸਾਹਮਣੇ ਆ ਜਾਵੇਗੀ ਅਤੇ ਬੇਅਦਬੀ ਦੇ ਦੋਸ਼ੀ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ ਕਿਉਂਕਿ ਉਨ੍ਹਾਂ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰਵਾ ਕੇ ਨਵੇਂ ਸਿਰੇ ਤੋਂ ਕਾਰਵਾਈ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਬੀ.ਐੱਸ.ਐਫ. ਦੇ ਮੁੱਦੇ ’ਤੇ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਹੈ।

RELATED ARTICLES
POPULAR POSTS