-8 C
Toronto
Tuesday, December 30, 2025
spot_img
Homeਭਾਰਤਦਿੱਲੀ ’ਚ 1 ਨਵੰਬਰ ਤੋਂ ਖੁੱਲ੍ਹਣਗੇ ਸਾਰੇ ਸਕੂਲ

ਦਿੱਲੀ ’ਚ 1 ਨਵੰਬਰ ਤੋਂ ਖੁੱਲ੍ਹਣਗੇ ਸਾਰੇ ਸਕੂਲ

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ’ਚ 1 ਨਵੰਬਰ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹ ਦਿੱਤੇ ਜਾਣਗੇ। ਸਿਸੋਦੀਆ ਨੇ ਦੱਸਿਆ ਕਿ ਡੀਡੀਐਮਏ ਦੀ ਮੀਟਿੰਗ ’ਚ ਦਿੱਲੀ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਸਾਰੀਆਂ ਜਮਾਤਾਂ ਲਈ ਕੁੱਝ ਸ਼ਰਤਾਂ ਨਾਲ 1 ਨਵੰਬਰ ਤੋਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਮਾਤ ’ਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਉਣਾ ਹੋਵੇਗਾ ਪ੍ਰੰਤੂ ਬੱਚਿਆਂ ਨੂੰ ਸਕੂਲ ਆਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਨਾਲ ਹੀ ਆਨਲਾਈਨ ਕਲਾਸਾਂ ਵੀ ਚਲਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ 50 ਫੀਸਦੀ ਤੋਂ ਜ਼ਿਆਦਾ ਬੱਚਿਆਂ ਨੂੰ ਇਕ ਵਾਰ ਸਕੂਲ ਨਹੀਂ ਬੁਲਾਇਆ ਜਾ ਸਕੇਗਾ ਅਤੇ ਸਕੂਲਾਂ ਨੂੰ ਵੀ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਨ੍ਹਾਂ ਦੇ ਪੂਰੇ ਸਟਾਫ਼ ਨੂੰ ਵੈਕਸੀਨ ਲੱਗ ਚੁੱਕੀ ਹੋਵੇ। ਇਸ ਦੇ ਨਾਲ ਹੀ ਦਿੱਲੀ ’ਚ ਜਨਤਕ ਤੌਰ ’ਤੇ ਛਠ ਪੂਜਾ ਕਰਨ ਦੀ ਆਗਿਆ ਦਿੱਤੀ ਗਈ ਹੈ। ਸਿਸੋਦੀਆ ਨੇ ਕਿਹਾ ਕਿ ਛਠਪੂਜਾ ਦਾ ਸੈਲੀਬਰੇਸ਼ਨ ਸਰਕਾਰ ਵੱਲੋਂ ਤਹਿ ਕੀਤੇ ਗਏ ਸਥਾਨਾਂ ’ਤੇ ਸਖਤ ਪ੍ਰੋਟੋਕਾਲ ਦੇ ਨਾਲ ਹੋਵੇਗਾ। ਕਰੋਨਾ ਪ੍ਰੋਟੋਕਾਲ ਦੇ ਤਹਿਤ ਸੀਮਤ ਗਿਣਤੀ ’ਚ ਲੋਕਾਂ ਨੂੰ ਇਕੱਠੇ ਹੋਣ ਦੀ ਆਗਿਆ ਦਿੱਤੀ ਜਾਵੇਗੀ।

RELATED ARTICLES
POPULAR POSTS