Home / ਪੰਜਾਬ / ਬਠਿੰਡਾ ’ਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਫਲੈਕਸਾਂ ’ਤੇ ਮਲੀ ਕਾਲਖ

ਬਠਿੰਡਾ ’ਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਫਲੈਕਸਾਂ ’ਤੇ ਮਲੀ ਕਾਲਖ

ਸ਼ਹਿਰ ’ਚ ਲੱਗੇ ਹੋਰਡਿੰਗਾਂ ਨੂੰ ਵੀ ਕਿਸਾਨਾਂ ਨੇ ਪਾੜਿਆ
ਬਠਿੰਡਾ/ਬਿਊਰੋ ਨਿਊਜ਼
ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਅਤੇ ਗੜੇਮਾਰੀ ਕਾਰਨ ਤਬਾਹ ਹੋਈ ਝੋਨੇ ਦੀ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਬਠਿੰਡਾ ਦੇ ਸਕੱਤਰੇਤ ਦਾ ਘਿਰਾਓ ਜਾਰੀ ਰਿਹਾ। ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਬਠਿੰਡਾ ’ਚ ਜਨਤਕ ਥਾਵਾਂ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ’ਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੇ ਲੱਗੇ ਫਲੈਕਸਾਂ ਨੂੰੂ ਫਾੜ ਦਿੱਤਾ ਅਤੇ ਕਈਆਂ ’ਤੇ ਕਾਲਖ ਮਲ ਦਿੱਤੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੁਦਰਤੀ ਆਫਤਾਂ ਅਤੇ ਗੁਲਾਬੀ ਸੁੰਡੀ ਦੀ ਲਪੇਟ ਵਿਚ ਆਈਆਂ ਫਸਲਾਂ ਦਾ ਮੁਆਵਜ਼ਾਂ ਤਾਂ ਸਰਕਾਰ ਨੇ ਹਾਲੇ ਤੱਕ ਨਹੀਂ ਦਿੱਤਾ ਪ੍ਰੰਤੂ ਫੋਕੀ ਸ਼ੋਹਰਤ ਲਈ ਪ੍ਰਚਾਰ ਫਲੈਕਸ ਲਗਾ ਕੇ ਕੀਤਾ ਜਾ ਰਿਹਾ ਹੈ ਜਦਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਧਿਕਾਰੀਆਂ ਨੂੰ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ 29 ਅਕਤੂਬਰ ਤੱਕ ਮੁਕੰਮਲ ਕਰਨ ਲਈ ਕਿਹਾ ਸੀ ਪ੍ਰੰਤੂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਕਿਸਾਨ ਆਗੂ ਨੇ ਕਿਹਾ ਕਿ ਗੁੰਮਰਾਹਕੁੰਨ ਪ੍ਰਚਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਫਲੈਕਸਾਂ ਨੂੰ ਫਾੜਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਨੁਕਸਾਨੀਆਂ ਫਸਲਾਂ ਦੇ ਮੁਅਵਾਜ਼ੇ ਨੂੰ ਲੈ ਕੇ ਮਾਲਵੇ ਦੇ ਅੱਠ ਜ਼ਿਲ੍ਹਿਆਂ ਦੇ ਕਿਸਾਨਾਂ ਨੇ 25 ਅਕਤੂਬਰ ਤੋਂ ਬਠਿੰਡਾ ਦੇ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ।

 

Check Also

ਕੇਜਰੀਵਾਲ ਅਧਿਆਪਕਾਂ ਦੇ ਧਰਨੇ ‘ਚ ਹੋਏ ਸ਼ਾਮਲ

ਕਿਹਾ : ਇਕ ਮੌਕਾ ਛੋਟੇ ਭਰਾ ਨੂੰ ਦਿਓ, ਜੇ ਕੰਮ ਨਾ ਕੀਤਾ ਤਾਂ ਲੱਤ ਮਾਰ …