525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ, ਬੀਬੀ ਜਗੀਰ ਕੌਰ ਨੇ ਕੀਤਾ ਉਦਘਾਟਨ
ਅੰਮਿ੍ਰਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੁਣ ਸੂਰਜੀ ਊਰਜਾ ਨਾਲ ਚਮਕੇਗਾ ਕਿਉਂਕਿ ਇਥੇ ਲੱਗਿਆ 525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ ਹੋ ਗਿਆ। 3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਨੂੰ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਅਤੇ ਇਸ ਦਾ ਉਦਘਾਟਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਪ੍ਰਤੀ ਆਪਣੇ ਕਰਤਵ ਨੂੰ ਪੂਰਾ ਕਰਨਾ ਚਾਹੁੰਦੀ ਹੈ ਅਤੇ ਆਉਣ ਸਮੇਂ ’ਚ 3 ਕਿਲੋਵਾਟ ਦੇ ਸੋਲਰ ਪਲਾਂਟ ਸ਼ੋ੍ਰਮਣੀ ਕਮੇਟੀ ਅਧੀਨ ਆਉਂਦੇ ਸਾਰੇ ਗੁਰਦੁਆਰਾ ਸਾਹਿਬਾਨ ’ਚ ਸਥਾਪਿਤ ਕੀਤੇ ਜਾਣਗੇ। ਦਰਬਾਰ ਸਾਹਿਬ ਵਿਖੇ ਲੱਗੇ ਇਸ ਸੋਲਰ ਪਲਾਂਟ ਦੇ ਸ਼ੁਰੂ ਹੋਣ ਨਾਲ ਲੱਖਾਂ ਰੁਪਏ ਦਾ ਬਿਜਲੀ ਖਰਚੇ ਘਟੇਗਾ ਅਤੇ ਜੋ ਪੈਸਾ ਬਚੇਗਾ ਉਸ ਦਾ ਇਸਤੇਮਾਲ ਮਨੁੱਖਤਾ ਦੀ ਸੇਵਾ ਲਈ ਕੀਤਾ ਜਾਵੇਗਾ।