0.2 C
Toronto
Wednesday, December 3, 2025
spot_img
Homeਭਾਰਤਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਬਣਾਈ ਤਿੰਨ ਮੈਂਬਰੀ...

ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਬਣਾਈ ਤਿੰਨ ਮੈਂਬਰੀ ਕਮੇਟੀ

ਸੂਰਜੇਵਾਲਾ ਨੇ ਫੈਸਲੇ ਦਾ ਕੀਤਾ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ ਰਾਹੀਂ ਭਾਰਤੀ ਨਾਗਰਿਕਾਂ ਦੀ ਕਥਿਤ ਜਾਸੂਸੀ ਦੀ ਜਾਂਚ ਲਈ ਅੱਜ ਮਾਹਿਰਾਂ ਦੀ ਕਮੇਟੀ ਕਾਇਮ ਕੀਤੀ ਹੈ। ਚੀਫ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰ.ਵੀ. ਰਵਿੰਦਰਨ ਕਰਨਗੇ। ਸੁਪਰੀਮ ਕੋਰਟ ਨੇ ਮਾਹਿਰਾਂ ਦੇ ਪੈਨਲ ਨੂੰ ਜਲਦੀ ਤੋਂ ਜਲਦੀ ਰਿਪੋਰਟ ਤਿਆਰ ਕਰਨ ਲਈ ਕਿਹਾ ਅਤੇ ਅੱਠ ਹਫ਼ਤਿਆਂ ਬਾਅਦ ਮਾਮਲੇ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ। ਬੈਂਚ ਨੇ ਕਿਹਾ ਕਿ ਪਟੀਸ਼ਨਾਂ ਵਿੱਚ ਨਿੱਜਤਾ ਦੇ ਅਧਿਕਾਰ, ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਵਰਗੇ ਆਰੋਪ ਲਾਏ ਗਏ ਹਨ, ਜਿਨ੍ਹਾਂ ਦੀ ਜਾਂਚ ਦੀ ਲੋੜ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੌਮੀ ਸੁਰੱਖਿਆ ਦੇ ਨਾਮ ’ਤੇ ਸਰਕਾਰ ਨੂੰ ਹਰ ਵਾਰ ਛੋਟ ਨਹੀਂ ਮਿਲ ਸਕਦੀ। ਇਸੇ ਦੌਰਾਨ ਕਾਂਗਰਸ ਪਾਰਟੀ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ। ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਪੈਗਾਸਸ ਦੀ ਦੁਰਵਰਤੋਂ ਦੀ ਜਾਂਚ ਲਈ ਮਾਹਿਰਾਂ ਦੀ ਕਮੇਟੀ ਬਣਾਉਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ।

 

RELATED ARTICLES
POPULAR POSTS