ਖੇਤੀ ਕਾਨੂੰਨਾਂ ਨੂੰ ਲੈ ਕੇ ਹੋਵੇਗੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫਿਰ ਮਿਲਣ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਲੈ ਕੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕੈਪਟਨ ਅਮਰਿੰਦਰ ਦੇ ਨਾਲ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਹੋਰ ਵਿਅਕਤੀ ਵੀ ਜਾ ਰਹੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਕੋਲ ਖੇਤੀ ਕਾਨੂੰਨਾਂ ਦਾ ਕੋਈ ਫਾਰਮੂਲਾ ਨਹੀਂ ਹੈ, ਪਰ ਅਸੀਂ ਚਰਚਾ ਕਰਾਂਗੇ ਤਾਂ ਕੁਝ ਹੱਲ ਜ਼ਰੂਰ ਨਿਕਲ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਅਤੇ ਸਰਕਾਰ ਦੋਵੇਂ ਚਾਹੁੰਦੇ ਹਨ ਕਿ ਇਸਦਾ ਕੋਈ ਹੱਲ ਨਿਕਲੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਕਿਸੇ ਵੀ ਸਿਆਸੀ ਆਗੂ ਨੂੰ ਅੰਦੋਲਨ ਵਿਚ ਸ਼ਾਮਲ ਨਾ ਕਰਨ ਦੀ ਗੱਲ ਕਹੀ ਹੈ ਅਤੇ ਇਸ ਕਰਕੇ ਹੀ ਉਨ੍ਹਾਂ ਕਿਸੇ ਵੀ ਕਿਸਾਨ ਆਗੂ ਨਾਲ ਕੋਈ ਗੱਲ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਕੁਝ ਦਿਨ ਪਹਿਲਾਂ ਵੀ ਅਮਿਤ ਸ਼ਾਹ ਨੂੰ ਮਿਲਣ ਲਈ ਗਏ ਸਨ।