0.6 C
Toronto
Monday, November 24, 2025
spot_img
Homeਪੰਜਾਬਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਕਰਾਂਗਾ ਨਵੀਂ ਪਾਰਟੀ ਦਾ ਐਲਾਨ :...

ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਕਰਾਂਗਾ ਨਵੀਂ ਪਾਰਟੀ ਦਾ ਐਲਾਨ : ਕੈਪਟਨ

ਪੰਜਾਬ ’ਚ ਸਾਰੀਆਂ 117 ਸੀਟਾਂ ’ਤੇ ਪਾਰਟੀ ਵੱਲੋਂ ਲੜੀਆਂ ਜਾਣਗੀਆਂ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਨਵੀਂ ਪਾਰਟੀ ਬਣਾਉਣ ਦੇ ਸਵਾਲ ’ਤੇ ਕੈਪਟਨ ਨੇ ਕਿਹਾ ਕਿ ਅਸੀਂ ਇਸ ’ਤੇ ਕੰਮ ਕਰ ਰਹੇ ਹਾਂ ਅਤੇ ਸਾਡੇ ਵਕੀਲ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਰਹੇ ਹਨ। ਇਸ ਦੇ ਲਈ ਅਸੀਂ ਬਕਾਇਦਾ ਚੋਣ ਕਮਿਸ਼ਨ ਨੂੰ ਨਵੀਂ ਪਾਰਟੀ ਦਾ ਨਾਂ ਵੀ ਭੇਜਿਆ ਹੈ ਅਤੇ ਚੋਣ ਕਮਿਸ਼ਨ ਵੱਲੋਂ ਹਰੀ ਝੰਡੀ ਅਤੇ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਕੈਪਟਨ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ ਜਾਵੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਜਬਰਦਸਤ ਟੱਕਰ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੀ ਆਖਿਆ ਗਿਆ ਕਿ ਉਨ੍ਹਾਂ ਦੇ ਸੰਪਰਕ ਵਿਚ ਕਈ ਕਾਂਗਰਸੀ ਆਗੂ ਹਨ ਅਤੇ ਸਮਾਂ ਆਉਣ ’ਤੇ ਸਾਰੀ ਸਥਿਤੀ ਸਾਫ਼ ਕੀਤੀ ਜਾਵੇਗੀ। ਇਸ ਮੌਕੇ ਕੈਪਟਨ ਨੇ ਸੰਕੇਤ ਦਿੱਤਾ ਕਿ ਉਹ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਦਲ ਨਾਲ ਗੱਠਜੋੜ ਵੀ ਕਰ ਸਕਦੇ ਹਨ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵਿਰੋਧੀਆਂ ’ਤੇ ਵੀ ਵੱਡੇ ਹਮਲੇ ਕੀਤੇ। ਉਨ੍ਹਾਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਰਲ ਦੌਰਾਨ 92 ਫੀਸਦੀ ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ। ਕੈਪਟਨ ਨੇ ਕਿਹਾ ਵਿਰੋਧੀਆਂ ਵੱਲੋਂ ਕੰਮ ਨਾ ਹੋਣ ਦੇ ਉਨ੍ਹਾਂ ’ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਕੈਪਟਨ ਆਪਣੇ ਨਾਲ 2017 ਦਾ ਚੋਣ ਮੈਨੀਫੈਸਟੋ ਲੈ ਕੇ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਅਨੁਸਾਰ ਉਨ੍ਹਾਂ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਕਈ ਹੋਰ ਵੱਡੇ ਕੰਮ ਵੀ ਕੀਤੇ। ਸਿੱਧੂ ’ਤੇ ਹਮਲਾ ਕਰਦਿਆਂ ਕੈਪਟਨ ਨੇ ਕਿਹਾ ਕਿ ਸਿੱਧੂ ਦੇ ਪੱਲੇ ਕੁੱਝ ਨਹੀਂ ਉਹ ਸਿਰਫ਼ ਗੱਲਾਂ ਕਰਨੀਆਂ ਹੀ ਜਾਣਦੇ ਹਨ। ਅਰੂਸਾ ਆਲਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਰੂਸਾ ਪਿਛਲੇ 16 ਸਾਲਾਂ ਤੋਂ ਪੰਜਾਬ ਆ ਰਹੀ ਹੈ ਉਦੋਂ ਸੁਖਜਿੰਦਰ ਸਿੰਘ ਰੰਧਾਵਾ ਕਿਉਂ ਨਹੀਂ ਬੋਲੇ।

RELATED ARTICLES
POPULAR POSTS