ਮਾਨ ਦੇ ਘਰ ਹੀ ਖਾਧਾ ਦੁਪਹਿਰ ਦਾ ਖਾਣਾ ਤੇ ਪਰਿਵਾਰ ਨਾਲ ਕੀਤੀ ਮੁਲਾਕਾਤ
ਮਾਨਸਾ/ਬਿਊਰੋ ਨਿਊਜ਼
ਦੋ ਦਿਨਾ ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਪਹੁੰਚੇ। ਉਹ ਸ਼ਤਾਬਦੀ ਟਰੇਨ ਰਾਹੀਂ ਸੰਗਰੂਰ ਰੇਲਵੇ ਸਟੇਸ਼ਨ ’ਤੇ ਪਹੁੰਚੇ ਜਿੱਥੇ ਉਨ੍ਹਾਂ ਦੇ ਸਵਾਗਤ ਲਈ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰਾਘਵ ਚੱਢਾ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ। ਕੇਜਰੀਵਾਲ 2 ਘੰਟੇ ਤੱਕ ਭਗਵੰਤ ਮਾਨ ਦੇ ਘਰ ਰੁਕੇ ਜਿੱਥੇ ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਸਬੰਧੀ ਗੱਲਬਾਤ ਤੋਂ ਇਲਾਵਾ ਭਗਵੰਤ ਮਾਨ ਦੀ ਮਾਤਾ, ਭੈਣ ਅਤੇ ਉਨ੍ਹਾਂ ਜੀਜੇ ਨਾਲ ਵੀ ਮੁਲਾਕਾਤ ਕੀਤੀ। ਦੁਪਹਿਰ ਦਾ ਖਾਣਾ ਵੀ ਕੇਜਰੀਵਾਲ ਨੇ ਭਗਵੰਤ ਮਾਨ ਦੇ ਘਰ ਹੀ ਖਾਧਾ। ਇਸ ਤੋਂ ਬਾਅਦ ਉਹ ਮਾਨਸਾ ਲਈ ਰਵਾਨਾ ਹੋ ਗਏ ਜਿੱਥੇ ਉਹ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਫਸਲ ਦਾ ਜਾਇਜਾ ਲੈਣਗੇ ਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …