ਕਿਹਾ- ਪੰਜਾਬ ਦਾ ਮੁੱਖ ਮੰਤਰੀ ਦਿੱਲੀ ’ਚ ਤੇ ਦਿੱਲੀ ਦਾ ਮੁੱਖ ਮੰਤਰੀ ਪੰਜਾਬ ’ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਟਵੀਟ ਕਰਕੇ ਉਨ੍ਹਾਂ ’ਤੇ ਨਿਸ਼ਾਨਾ ਸਾਧਿਆ ਹੈ। ਜਾਖੜ ਨੇ ਟਵੀਟ ’ਚ ਕਿਹਾ ਕਿ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਵਿਚ ਹਨ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਤੰਜ ਕਸਦਿਆਂ ਕਿਹਾ ਕਿ ਘੱਟੋ-ਘੱਟ ਇਨ੍ਹਾਂ ਦੋਵਾਂ ਵਿਚੋਂ ਇਕ ਨੇ ਆਪਣੇ ਸਮੇਂ ਦੀ ਸਹੀ ਚੋਣ ਕੀਤੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪੁੱਜੇ ਅਤੇ ਉਨ੍ਹਾਂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਉਥੇ ਹੀ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਪੁੱਜੇ। ਸਿਆਸੀ ਮਾਹਿਰਾਂ ਵੱਲੋਂ ਅਜਿਹਾ ਵੀ ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਵੱਲੋਂ ਆਪਣੇ ਇਸ ਦੋ ਦਿਨਾ ਦੌਰੇ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।