ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਵਲੋਂ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 37 ਵਿਚ ਪ੍ਰੈਸ ਕਾਨਫਰੰਸ ਰੱਖੀ ਗਈ ਸੀ। ਇਸ ਪ੍ਰੈਸ ਕਾਨਫਰੰਸ ਵਿਚ ਪਹੁੰਚੇ ਭਾਜਪਾ ਦੇ ਆਗੂਆਂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਧਿਆਨ ਰਹੇ ਕਿ ਭਾਜਪਾ ਦੇ ਚਾਰ ਕੇਂਦਰੀ ਮੰਤਰੀ ਪੰਜਾਬ ਭਾਜਪਾ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਭਾਜਪਾ ਆਗੂਆਂ ਦਾ ਵਿਰੋਧ ਕਰਨ ਲਈ ਪਹੁੰਚ ਗਏ, ਜੋ ਕਾਲੀਆਂ ਝੰਡੀਆਂ ਦਿਖਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਇਸੇ ਦੌਰਾਨ ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਕਈ ਕਿਸਾਨਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਸੀ। ਇਸੇ ਦੌਰਾਨ ਕੇਂਦਰੀ ਮੰਤਰੀ ਗਜ਼ੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਕੈਪਟਨ ਅਮਰਿੰਦਰ ਨਾਲ ਸਮਝੌਤੇ ਬਾਰੇ ਗੱਲ ਕਰਦਿਆਂ ਸ਼ੇਖਾਵਤ ਨੇ ਕਿਹਾ ਕਿ ਉਹ ਕੈਪਟਨ ਦਾ ਸਵਾਗਤ ਕਰਨਗੇ। ਭਾਜਪਾ ਆਗੂਆਂ ਨੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਪੋਸਟਰ ਵੀ ਜਾਰੀ ਕੀਤਾ। ਭਾਜਪਾ ਦੀ ਇਸ ਮੀਟਿੰਗ ਵਿਚ ਹਰਦੀਪ ਸਿੰਘ ਪੁਰੀ, ਸੋਮ ਪ੍ਰਕਾਸ਼, ਮੀਨਾਕਸ਼ੀ ਲੇਖੀ, ਦੁਸ਼ਅੰਤ ਗੌਤਮ, ਵਿਜੇ ਸਾਂਪਲਾ ਅਤੇ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ। ਧਿਆਨ ਰਹੇ ਕਿ ਘੜੂਆ ਵਿਖੇ ਵੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਪਹੁੰਚੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …