ਖਾਲੜਾ/ਬਿਊਰੋ ਨਿਊਜ਼
ਜ਼ਿਲ੍ਹਾ ਤਰਨਤਾਰਨ ਦੀ ਭਾਰਤ-ਪਾਕਿਸਤਾਨ ਸਰਹੱਦ ਸੈਕਟਰ ਅਮਰਕੋਟ ਵਿਖੇ ਤਾਇਨਾਤ ਬੀ.ਐਸ.ਐਫ. ਵਲੋਂ 10 ਕਰੋੜ ਕੀਮਤ ਦੇ ਹੈਰੋਇਨ ਦੇ 2 ਪੈਕਟ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਓ. ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਸਵਾ ਨੌ ਵਜੇ ਸਰਹੱਦੀ ਚੌਕੀ ਧਰਮਾਂ ਨੇੜੇ ਪਾਕਿਸਤਾਨੀ ਤਸਕਰ ਇਸ ਇਲਾਕੇ ਅੰਦਰ ਤਸਕਰੀ ਦੀ ਵਾਰਦਾਤ ਨੂੰ ਅੰਜਾਮ ਦੀ ਤਿਆਰੀ ਵਿਚ ਸਨ। ਜਿਸ ਦੇ ਚੱਲਦਿਆਂ ਜਵਾਨਾਂ ਵਲੋਂ ਇਸ ਇਲਾਕੇ ਅੰਦਰ ਪੂਰੀ ਤਰ੍ਹਾਂ ਚੌਕਸੀ ਬਣਾਈ ਹੋਈ ਸੀ। ਇਸ ਦੌਰਾਨ ਜਦੋਂ ਇਸ ਇਲਾਕੇ ਦੀ ਛਾਣਬੀਣ ਕੀਤੀ ਗਈ ਤਾਂ 2 ਪੈਕਟ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 10 ਕਰੋੜ ਦੱਸੀ ਜਾ ਰਹੀ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …