28.3 C
Toronto
Friday, June 5, 2026
spot_img
Homeਹਫ਼ਤਾਵਾਰੀ ਫੇਰੀਭਗਵੰਤ ਮਾਨ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ

ਮਾਨਸਾ/ਬਿਊਰੋ ਨਿਊਜ਼ : ਦੋ ਦਿਨਾਂ ਪੰਜਾਬ ਦੌਰੇ ‘ਤੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਪਹੁੰਚੇ। ਉਹ ਸ਼ਤਾਬਦੀ ਟਰੇਨ ਰਾਹੀਂ ਸੰਗਰੂਰ ਰੇਲਵੇ ਸਟੇਸ਼ਨ ‘ਤੇ ਪਹੁੰਚੇ ਜਿੱਥੇ ਉਨ੍ਹਾਂ ਦੇ ਸਵਾਗਤ ਲਈ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਰਾਘਵ ਚੱਢਾ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ। ਕੇਜਰੀਵਾਲ ਦੋ ਘੰਟੇ ਤੱਕ ਭਗਵੰਤ ਮਾਨ ਦੇ ਘਰ ਰੁਕੇ ਜਿੱਥੇ ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਸਬੰਧੀ ਗੱਲਬਾਤ ਤੋਂ ਇਲਾਵਾ ਭਗਵੰਤ ਮਾਨ ਦੀ ਮਾਤਾ, ਭੈਣ ਅਤੇ ਉਨ੍ਹਾਂ ਜੀਜੇ ਨਾਲ ਵੀ ਮੁਲਾਕਾਤ ਕੀਤੀ। ਦੁਪਹਿਰ ਦਾ ਖਾਣਾ ਵੀ ਕੇਜਰੀਵਾਲ ਨੇ ਭਗਵੰਤ ਮਾਨ ਦੇ ਘਰ ਹੀ ਖਾਧਾ। ਇਸ ਤੋਂ ਬਾਅਦ ਉਹ ਮਾਨਸਾ ਲਈ ਰਵਾਨਾ ਹੋ ਗਏ ਜਿੱਥੇ ਉਨ੍ਹਾਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਫਸਲ ਦਾ ਜਾਇਜ਼ਾ ਲਿਆ ਕਿਸਾਨਾਂ ਨਾਲ ਗੱਲਬਾਤ ਕੀਤੀ।

 

RELATED ARTICLES
POPULAR POSTS