ਸਾਰੇ ਭਾਈਚਾਰਿਆਂ ਨੂੰ ਅੱਤਵਾਦ ਖਿਲਾਫ ਇਕਮੁੱਠ ਹੋਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨੇ ਅੱਜ ਪਾਕਿਸਤਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਿੱਧੇ ਤੌਰ ‘ਤੇ ਦੱਖਣੀ ਏਸ਼ੀਆ ਵਿੱਚ ਅੱਤਵਾਦ ਨੂੰ ਵਧਾਵਾ ਦੇਣ ਲਈ ਪਾਕਿ ਨੂੰ ਜ਼ਿਮੇਵਾਰ ਦੱਸਿਆ ਹੈ। ਮੋਦੀ ਨੇ ਕਿਹਾ ਕਿ ਜੋ ਵੀ ਅੱਤਵਾਦੀ ਨੂੰ ਹੱਲਾਸ਼ੇਰੀ ਦਿੰਦਾ ਹੈ ਉਸ ਨੂੰ ਸਬਕ ਸਿਖਾਉਣਾ ਚਾਹੀਦਾ ਹੈ। ਮੋਦੀ ਨੇ ਸਾਰੇ ਭਾਈਚਾਰਿਆਂ ਨੂੰ ਅੱਤਵਾਦ ਖਿਲਾਫ ਇਕਮੁੱਠ ਹੋਣ ਦੀ ਅਪੀਲ ਕੀਤੀ ਹੈ। ਮੋਦੀ ਨੇ ਪਾਕਿਸਤਾਨ ਬਾਰੇ ਇਹ ਟਿੱਪਣੀ ਜੀ-20 ਸਿਖਰ ਸਮਾਗਮ ਦੇ ਆਖਰੀ ਦਿਨ ਕੀਤੀ। ਜ਼ਿਕਰਯੋਗ ਹੈ ਕਿ ਮੋਦੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਪਾਕਿ ‘ਤੇ ਏਨਾ ਤਿੱਖਾ ਹਮਲਾ ਪਹਿਲੀ ਵਾਰ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੇ ਜੀ-20 ਸ਼ਿਖਰ ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਬਾਰੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਦੇ ਭਾਸ਼ਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੱਤਵਾਦੀ, ਅੱਤਵਾਦੀ ਹੈ। ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ, ਜੋ ਸਾਡੇ ਖੇਤਰ ਵਿੱਚ ਅੱਤਵਾਦੀਆਂ ਨੂੰ ਵਧਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜੀ-20 ਦੀ ਬੈਠਕ ਦੌਰਾਨ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਅਪ ਐਰਦੋਗਾਨ ਨਾਲ ਭਾਰਤ ਦੇ ਐਨ.ਐਸ.ਜੀ. ਦੀ ਮੈਂਬਰਸ਼ਿਪ ਦੀਆਂ ਕੋਸ਼ਿਸ਼ਾਂ ਦਾ ਮੁੱਦਾ ਵੀ ਚੁੱਕਿਆ। ਇਸ ਪੂਰਬੀ ਚੀਨੀ ਸ਼ਹਿਰ ਵਿੱਚ ਸ਼ਿਖਰ ਬੈਠਕ ਦੇ ਅੰਤਮ ਦਿਨ ਮੋਦੀ ਨੇ ਐਰਦੋਗਾਨ ਤੇ ਓਲਾਂਦ ਨਾਲ ਵੱਖ-ਵੱਖ ਮੁਲਾਕਾਤ ਕੀਤੀ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …