ਪੁਲਿਸ ਸਰਕਾਰ ਦੀ ਸਰਪ੍ਰਸਤੀ ਹੇਠ ਕਰਦੀ ਹੈ ਕੰਮ : ਖਹਿਰਾ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਦੇ ਗੁੰਡਿਆਂ ‘ਤੇ ਪੁਲਿਸ ਕਾਰਵਾਈ ਕਰੇ, ਨਹੀਂ ਤਾਂ ਆਮ ਆਦਮੀ ਪਾਰਟੀ ਥਾਣਿਆਂ ਦਾ ਘਿਰਾਓ ਕਰੇਗੀ। ਇਸ ਮਾਮਲੇ ਵਿਚ ਪੁਲਿਸ ਨੂੰ ਐਸ.ਆਈ.ਟੀ. ਬਣਾ ਕੇ ਦੋ ਦਿਨਾਂ ਵਿਚ ਰਿਪੋਰਟ ਦੇਣੀ ਚਾਹੀਦੀ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਨੇ ਕਹੀ ਹੈ। ਉਨ੍ਹਾਂ ਅੱਜ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਡਰ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਮਿਲ ਕੇ ਮਲੋਟ ਕਾਂਡ ਵਿਚ ਅਕਾਲੀ ਦਲ ਦੇ ਲੀਡਰਾਂ ਤੇ ਵਰਕਰਾਂ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਖਹਿਰਾ ਨੇ ਕਿਹਾ ਕਿ ਜੇ ਪੁਲਿਸ ਕਾਰਵਾਈ ਨਹੀਂ ਕਰਦੀ ਤਾਂ ‘ਆਪ’ ਪੰਜਾਬ ਭਰ ਵਿਚ ਸਰਕਾਰ ਖ਼ਿਲਾਫ ਸੰਘਰਸ਼ ਤਿੱਖਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਕਾਲੀ ਦਲ ਦੀ ਸ੍ਰਪਰਸਤੀ ਹੇਠ ਕੰਮ ਕਰ ਰਹੀ ਹੈ ਇਸੇ ਕਰਕੇ ਹੀ ਅਜਿਹੇ ਕਾਂਡ ਲਗਾਤਾਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਦੀ ਹਿੰਸਾ ਵਿਚ ਆਮ ਆਦਮੀ ਪਾਰਟੀ ਦੇ ਕਿਸੇ ਲੀਡਰ ਜਾਂ ਵਰਕਰ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …