ਚੰਡੀਗੜ੍ਹ : ‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ। ਇਹ ਆਦੇਸ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦਿੱਤੇ ਗਏ। ਉਕਤ ਫ਼ੈਸਲਾ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਅਤੇ ਪਾਰਟੀ ਛੱਡ ਕੇ ਜਾਣ ਮਗਰੋਂ ਹੁਣ ਤੱਕ ਪੈਂਡਿੰਗ ਪਏ ਮਾਮਲੇ ‘ਤੇ ਕਾਰਵਾਈ ਕਰਦਿਆਂ ਲਿਆ ਗਿਆ ਹੈ। ਬਲਦੇਵ ਸਿੰਘ 2017 ‘ਚ ਵਿਧਾਨ ਸਭਾ ਹਲਕਾ ਜੈਤੋਂ ਤੋਂ ‘ਆਪ’ ਦੀ ਟਿਕਟ ਤੋਂ ਜਿੱਤੇ ਸਨ। ਇਸ ਦੌਰਾਨ ਪਾਰਟੀ ਦੇ ਵਿਧਾਇਕ ਵਜੋਂ ਕਈ ਮਹੀਨੇ ਸੇਵਾਵਾਂ ਵੀ ਨਿਭਾਈਆਂ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …