22.8 C
Toronto
Tuesday, August 18, 2026
spot_img
Homeਪੰਜਾਬਕੁਸ਼ਲਦੀਪ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੁਸ਼ਲਦੀਪ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੁਸ਼ਲਦੀਪ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆਫਰੀਦਕੋਟ/ਬਿਊਰੋ ਨਿਊਜ਼ : ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ।
ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਮਾਰਕਫੈੱਡ ਹੋਰ ਪੁਲਾਂਘਾ ਪੁੱਟੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ।

RELATED ARTICLES
POPULAR POSTS