Breaking News
Home / ਪੰਜਾਬ / ਪੰਜਾਬੀ ਭਾਸ਼ਾ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ : ਬੀਬੀ ਜਗੀਰ ਕੌਰ

ਪੰਜਾਬੀ ਭਾਸ਼ਾ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ : ਬੀਬੀ ਜਗੀਰ ਕੌਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਹੈ ਕਿ ਸੀਬੀਐੱਸਈ ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਨਾ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਅਲਪ ਵਿਸ਼ਾ ਨਹੀਂ ਹੈ, ਸਗੋਂ ਇਹ ਵਿਸ਼ਵ ਭਰ ਵਿੱਚ ਪੜ੍ਹੀ ਤੇ ਬੋਲੀ ਜਾਣ ਵਾਲੀ ਭਾਸ਼ਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮੁਖੀ ਵਿੱਚ ਹੈ ਅਤੇ ਜੇਕਰ ਬੱਚਿਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ-ਲਿਖਣ ਦਾ ਗਿਆਨ ਨਹੀਂ ਹੋਵੇਗਾ ਤਾਂ ਉਹ ਆਪਣੇ ਧਰਮ ਨਾਲ ਕਿਵੇਂ ਜੁੜ ਸਕਣਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਸ਼ਾਵਾਂ ਸਬੰਧੀ ਅਜਿਹੇ ਵਿਤਕਰੇ ਨੂੰ ਛੱਡ ਕੇ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿੱਚ ਮੁੜ ਸ਼ਾਮਲ ਕੀਤਾ ਜਾਵੇ।

 

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …