ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਚੰਨੀ ਸਰਕਾਰ ਨੇ ਪੰਜਾਬ ਨੂੰ ਕੇਂਦਰ ਕੋਲ ਗਹਿਣੇ ਰੱਖ ਦਿੱਤਾ ਹੈ। ਪ੍ਰਧਾਨ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਵਿਚ ਕੀ ਡੀਲ ਹੋਈ, ਇਸ ਬਾਰੇ ਚੰਨੀ ਹੋਰਾਂ ਨੂੰ ਦੱਸਣਾ ਚਾਹੀਦਾ ਹੈ। ਇਸ ਲਈ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੇ ਸਾਹਮਣੇ ਸੱਚ ਰੱਖਣਾ ਚਾਹੀਦਾ ਹੈ ਕਿ ਕਿਹੜੇ ਕਾਰਨਾਂ ਅਤੇ ਕਮਜ਼ੋਰੀਆਂ ਕਰਕੇ 50 ਫ਼ੀਸਦੀ ਸੂਬੇ ‘ਤੇ ਭਾਜਪਾ ਦਾ ਕਬਜ਼ਾ ਕਰਵਾ ਦਿੱਤਾ। ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡਰੋਨ ਅਤੇ ਰਾਸ਼ਟਰੀ ਸੁਰੱਖਿਆ ਦਾ ਰਾਗ ਅਲਾਪ ਕੇ ਪੰਜਾਬ ਵਾਸੀਆਂ ਨੂੰ ਡਰਾਉਣ ਲੱਗੇ ਹੋਏ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …