1.9 C
Toronto
Wednesday, December 17, 2025
spot_img
Homeਪੰਜਾਬਅਕਾਲੀ ਦਲ ਦੇ ਟਰੈਕਟਰ ਮਾਰਚ ਨੂੰ ਪੁਲਿਸ ਨੇ ਮੋਹਾਲੀ 'ਚ ਹੀ ਰੋਕਿਆ...

ਅਕਾਲੀ ਦਲ ਦੇ ਟਰੈਕਟਰ ਮਾਰਚ ਨੂੰ ਪੁਲਿਸ ਨੇ ਮੋਹਾਲੀ ‘ਚ ਹੀ ਰੋਕਿਆ -ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਲਿਆ ਹਿਰਾਸਤ ‘ਚ

ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਤੇਪਲਾ ਤੋਂ ਸੋਲਖੀਆਂ ਤੱਕ 60 ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਖਿਲਾਫ਼ ਸ਼੍ਰੋਮਣੀ ਅਕਾਲੀ ਅਤੇ ਬਸਪਾ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ, ਜਿਸ ਨੂੰ ਪੁਲਿਸ ਨੇ ਮੋਹਾਲੀ ਵਿਚ ਹੀ ਰੋਕ ਕੇ ਅਕਾਲੀ ਆਗੂਆਂਸੁਖਬੀਰ ਸਿੰਘ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਨੂੰ ਹਿਰਾਸਤ ਵਿਚ ਲੈ ਲਿਆ।ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਜਮੀਨ ਕਾਂਗਰਸ ਸਰਕਾਰ ਵਲੋਂ ਘੱਟ ਰੇਟਾਂ ‘ਤੇ ਐਕੁਆਇਰ ਕੀਤੀ ਜਾ ਰਹੀ ਹੈ,ਉਸ ਲਈ ਮਾਰਚ ਕਰਦੇ ਹੋਏ ਉਨ੍ਹਾਂ ਨੂੰ ਮੋਹਾਲੀ ਵਿਖੇ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਨੇ ਟਰੈਕਟਰ ਮਾਰਚ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਰੋਡ ਸੰਘਰਸ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਸਾਨਾਂ ਨਾਲ ਨਿਆਂ ਕਰਨ ਦੀ ਅਪੀਲ ਵੀ ਕੀਤੀ।

RELATED ARTICLES
POPULAR POSTS