Breaking News
Home / ਭਾਰਤ / ਪੱਛਮੀ ਬੰਗਾਲ ਦੀ ਭਵਾਨੀਪੁਰ ਉਪ ਚੋਣ ਲਈ ਭਲਕੇ 30 ਸੰਤਬਰ ਨੂੰ ਪੈਣਗੀਆਂ ਵੋਟਾਂ-ਮੁੱਖ ਮੁਕਾਬਲਾ ਮਮਤਾ ਬੈਨਰਜੀ ਅਤੇ ਭਾਜਪਾ ਆਗੂ ਪ੍ਰਿਯੰਕਾ ਵਿਚਾਲੇ

ਪੱਛਮੀ ਬੰਗਾਲ ਦੀ ਭਵਾਨੀਪੁਰ ਉਪ ਚੋਣ ਲਈ ਭਲਕੇ 30 ਸੰਤਬਰ ਨੂੰ ਪੈਣਗੀਆਂ ਵੋਟਾਂ-ਮੁੱਖ ਮੁਕਾਬਲਾ ਮਮਤਾ ਬੈਨਰਜੀ ਅਤੇ ਭਾਜਪਾ ਆਗੂ ਪ੍ਰਿਯੰਕਾ ਵਿਚਾਲੇ

ਪੱਛਮੀ ਬੰਗਾਲ ਦੇ ਭਵਾਨੀਪੁਰ ਵਿਧਾਨ ਸਭਾ ਹਲਕੇ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਵੋਟਾਂ ਪੈਣਗੀਆਂ। ਇਥੇ ਮੁੱਖ ਮੁਕਾਬਲਾ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਅਤੇ ਭਾਜਪਾ ਦੀ ਪ੍ਰਿਯੰਕਾ ਟਿਬਰੇਵਾਲਾ ਵਿਚਕਾਰ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਲਈ ਇਸ ਸੀਟ ‘ਤੇ ਹਰ ਹਾਲਤ ਵਿਚ ਜਿੱਤ ਹਾਸਲ ਕਰਨਗੀ ਹੋੇਵੇਗੀ। ਤ੍ਰਿਣਾਮੂਲ ਕਾਂਗਰਸ ਨੇ ਜਿੱਥੇ ਇਸ ਸੀਟ ਨੂੰ ਜਿੱਤਣ ਲਈ ‘ਅਪਨੀ ਬੇਟੀ ਚਾਹੀਏ’ ਮੁਹਿੰਮ ਚਲਾਈ ਉਥੇ ਹੀ ਭਾਜਪਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਨੂੰ ਮੁੱਖ ਮੁੱਦੇ ਵਜੋਂ ਉਭਾਰ ਰਹੀ ਹੈ। ਤ੍ਰਿਣਾਮੂਲ ਕਾਂਗਰਸ ਦੇ ਜਨਰਲ ਸਕੱਤਰ ਪਾਰਥ ਚੈਟਰਜੀ ਨੇ ਕਿਹਾ ਕਿ ਸਾਡਾ ਟੀਚਾ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕਰਨ ਦਾ ਹੈ ਜਦਕਿ ਦੂਜੇ ਪਾਸੇ ਭਾਜਪਾ ਇਸ ਸੀਟ ਨੂੰ ਜਿੱਤਣ ਦੀ ਬਜਾਏ ਆਪਣੇ 35 ਪ੍ਰਤੀਸ਼ਤ ਵੋਟ ਬੈਂਕ ਨੂੰ ਬਰਕਰਾਰ ਰੱਖਣਾ ਚਾਹੁੰਦੀ ਹੈ। ਮਮਤਾ ਬੈਨਰਜੀ ਭਾਵੇਂ ਇਥੋਂ 2011 ਅਤੇ 2016 ‘ਚ ਚੋਣ ਜਿੱਤ ਚੁੱਕੇ ਹਨ ਪ੍ਰੰਤੂ ਪਾਰਟੀ ਫਿਰ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਚੋਣ ਪ੍ਰਚਾਰ ਦੇ ਆਖਰੀ ਦਿਨ ਦੋਵੇਂ ਪਾਰਟੀਆਂ ਦੇ ਆਗੂ ਮੰਦਿਰ ਅਤੇ ਗੁਰਦੁਆਰਾ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਮੱਥਾ ਟੇਕਿਆ ਗਿਆ ਅਤੇ ਆਪਣੀ-ਆਪਣੀ ਜਿੱਤ ਲਈ ਅਰਦਾਸ ਵੀ ਕੀਤੀ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …