7 C
Toronto
Wednesday, November 26, 2025
spot_img
Homeਪੰਜਾਬਸਿੱਧੂ ਨੇ ਚੰਨੀ ਅਤੇ ਕੈਪਟਨ ਦੋਵਾਂ ਨੂੰ ਲਿਆ ਨਿਸ਼ਾਨੇ ’ਤੇ

ਸਿੱਧੂ ਨੇ ਚੰਨੀ ਅਤੇ ਕੈਪਟਨ ਦੋਵਾਂ ਨੂੰ ਲਿਆ ਨਿਸ਼ਾਨੇ ’ਤੇ

ਕਿਹਾ, ਪੰਜਾਬ ਨੂੰ ਯੋਗ ਸੁਆਮੀ ਚਾਹੀਦੈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲਿਆ। ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਯੋਗ ਸੁਆਮੀ ਚਾਹੀਦਾ ਹੈ। ਬ੍ਰਾਹਮਣ ਸਭਾ ਪੰਜਾਬ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਚ ਕਰਵਾਏ ਗਏ ਇਕ ਸਮਾਗਮ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਤੋਂ ਉਪਰ ਉਠਣ ਦੀ ਜ਼ਰੂਰਤ ਹੈ। ਚੰਨੀ ’ਤੇ ਸਿਆਸੀ ਹਮਲਾ ਬੋਲਦਿਆਂ ਸਿੱਧੂ ਨੇ ਕਿਹਾ ਕਿ ਕਿਸੇ ਵੀ ਵਰਕਰ ਦਾ ਰੁੱਸ ਕੇ ਜਾਣਾ ਸਭ ਤੋਂ ਖਤਰਨਾਕ ਹੈ। ਕੈਪਟਨ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਪੌਣੇ ਪੰਜ ਸਾਲ ਕਿਸੇ ਵਿਅਕਤੀ ਨੂੰ ਅੰਦਰ ਅਤੇ ਕਿਸੇ ਨੂੰ ਬਾਹਰ ਕਰਨ ਦੀ ਰਾਜਨੀਤੀ ਹੁੰਦੀ ਰਹੀ। ਸਿੱਧੂ ਨੇ ਕਿਹਾ ਕਿ ਉਹ ਪੰਜਾਬ ਨੂੰ ਮੁੱਦਿਆਂ ਤੋਂ ਭਟਕਣ ਨਹੀਂ ਦੇਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਮਰ ਜਾਵਾਂਗਾ, ਪਰ ਆਪਣੇ ਮਕਸਦ ਤੋਂ ਕਦੇ ਪਿੱਛੇ ਨਹੀਂ ਹਟਾਂਗਾ। ਜ਼ਿਕਰਯੋਗ ਹੈ ਕਿ ਹਿੰਦੂ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਹਿੰਦੂ ਮਹਾਂ ਸਭਾ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਅਸ਼ਵਨੀ ਸ਼ੇਖੜੀ ਨੂੰ ਸੰਯੁਕਤ ਹਿੰਦੂ ਮਹਾਂ ਸਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਅਤੇ ਸਤੀਸ਼ ਮਲਹੋਤਰਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ।

RELATED ARTICLES
POPULAR POSTS