19.8 C
Toronto
Thursday, September 3, 2026
spot_img
Homeਭਾਰਤਅਖਿਲੇਸ਼ ਯਾਦਵ ਖੁਦ ਨਹੀਂ ਲੜਨਗੇ ਵਿਧਾਨ ਸਭਾ ਚੋਣ

ਅਖਿਲੇਸ਼ ਯਾਦਵ ਖੁਦ ਨਹੀਂ ਲੜਨਗੇ ਵਿਧਾਨ ਸਭਾ ਚੋਣ

ਅਖਿਲੇਸ਼ ਯਾਦਵ ਖੁਦ ਨਹੀਂ ਲੜਨਗੇ ਵਿਧਾਨ ਸਭਾ ਚੋਣਕਿਹਾ, ਯੂਪੀ ’ਚ ਛੋਟੀਆਂ ਪਾਰਟੀਆਂ ਨਾਲ ਗਠਜੋੜ ਕਰੇਗੀ ਸਮਾਜਵਾਦੀ ਪਾਰਟੀ
ਲਖਨਊ/ਬਿਊਰੋ ਨਿਊਜ਼
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਆਜਮਗੜ੍ਹ ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਯੂਪੀ ਵਿਚ ਛੋਟੀਆਂ ਸਿਆਸੀ ਪਾਰਟੀਆਂ ਨਾਲ ਚੋਣ ਗਠਜੋੜ ਕਰੇਗੀ। ਉਹਨਾਂ ਕਿਹਾ ਕਿ ਰਾਸ਼ਟਰੀ ਲੋਕ ਦਲ ਨਾਲ ਚੋਣ ਗਠਜੋੜ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਇਸ ਤੋਂ ਪਹਿਲਾਂ ਹਰਦੋਈ ਵਿਚ ਇਕ ਰੈਲੀ ਦੌਰਾਨ ਅਖਿਲੇਸ਼ ਨੇ ਕਿਹਾ ਕਿ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਇਕੋ ਕੰਮ ’ਤੇ ਹੀ ਲੱਗੇ ਹੋਏ ਹਨ ਕਿ ਪਹਿਲਾਂ ਸਮਾਜਵਾਦੀ ਪਾਰਟੀ ਦੇ ਕੰਮਾਂ ਦੇ ਨਾਮ ਬਦਲੇ ਜਾਣ। ਇਸੇ ਦੌਰਾਨ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਮਹਿਲਾਵਾਂ ਲਈ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਮਹਿਲਾਵਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਅਤੇ ਨੌਕਰੀਆਂ ਵਿਚ ਮਹਿਲਾਵਾਂ ਦੀ 40 ਫੀਸਦੀ ਹਿੱਸੇਦਾਰੀ ਦਾ ਵਾਅਦਾ ਕੀਤਾ ਹੈ। ਇਸ ਤੋਂ ਪਹਿਲਾਂ ਪਿ੍ਰਅੰਕਾ ਨੇ ਵਿਦਿਆਰਥਣਾਂ ਨੂੰ ਸਮਾਰਟ ਫੋਨ ਅਤੇ ਸਕੂਟੀ ਦੇਣ ਦਾ ਵੀ ਵਾਅਦਾ ਕੀਤਾ ਸੀ ਅਤੇ ਇਸ ਦੇ ਨਾਲ ਹੀ ਬਜ਼ੁਰਗ ਮਹਿਲਾਵਾਂ ਅਤੇ ਵਿਧਵਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਪੈਨਸ਼ਨ ਦਾ ਐਲਾਨ ਵੀ ਕੀਤਾ ਹੈ।

 

RELATED ARTICLES
POPULAR POSTS