ਰਾਣਾ ਸੋਢੀ ਦੇ ਵੀ ਘਰ ਪਹੁੰਚੇ ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੂੰ ਇਕਜੁੱਟ ਰੱਖਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁੱਲ੍ਹ ਕੇ ਮੈਦਾਨ ਵਿਚ ਆ ਗਏ ਹਨ। ਲੰਘੀ ਰਾਤ ਚੰਨੀ ਅਚਾਨਕ ਹੀ ਕੈਪਟਨ ਅਮਰਿੰਦਰ ਦੇ ਸਭ ਤੋਂ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਪਹੁੰਚ ਗਏ। ਇੱਥੇ ਉਨ੍ਹਾਂ ਨੇ ਡਿਨਰ ਵੀ ਕੀਤਾ। ਮੰਨਿਆ ਜਾ ਰਿਹਾ ਹੈ ਕਿ ਅਮਰਿੰਦਰ ਦੇ ਸਿਆਸੀ ਪਾਰਟੀ ਬਣਾਉਣ ਤੋਂ ਪਹਿਲਾਂ ਹੀ ਚੰਨੀ ਉਨ੍ਹਾਂ ਨੂੰ ਕਮਜ਼ੋਰ ਕਰਨ ਵਿਚ ਜੁੱਟ ਗਏ ਹਨ। ਧਿਆਨ ਰਹੇ ਕਿ ਰਾਣਾ ਸੋਢੀ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਵੀ ਮਿਲ ਚੁੱਕੇ ਹਨ। ਰਾਣਾ ਸੋਢੀ ਨਾਲ ਡਿਨਰ ਕਰਨ ਤੋਂ ਬਾਅਦ ਚੰਨੀ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਇਕਜੁੱਟ ਹੈ ਅਤੇ ਉਨ੍ਹਾਂ ਰਾਣਾ ਸੋਢੀ ਨੂੰ ਕਾਂਗਰਸ ਪਾਰਟੀ ਦਾ ਸੀਨੀਅਰ ਆਗੂ ਵੀ ਦੱਸਿਆ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਦੇ ਖਾਮੋਸ਼ ਬੈਠਣ ਤੋਂ ਬਾਅਦ ਸੀਐਮ ਚੰਨੀ ਅੱਗੇ ਆ ਕੇ ਕਾਂਗਰਸ ਪਾਰਟੀ ਨੂੰ ਚਲਾ ਰਹੇ ਹਨ। ਰਾਣਾ ਸੋਢੀ ਦੀ ਰਾਹੁਲ ਅਤੇ ਚੰਨੀ ਨਾਲ ਹੋਈ ਮੀਟਿੰਗ ਨੂੰ ਕੈਪਟਨ ਅਮਰਿੰਦਰ ਲਈ ਇਕ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਨੇ ਆਉਂਦੇ ਦਿਨਾਂ ਵਿਚ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨਾ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …