Breaking News
Home / ਪੰਜਾਬ / ਪੰਜਾਬ ’ਚ ਡੀਜ਼ਲ 100 ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਪਾਰ

ਪੰਜਾਬ ’ਚ ਡੀਜ਼ਲ 100 ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਪਾਰ

ਲੋਕਾਂ ਨੂੰ ਅਜੇ ਵੀ ਮੋਦੀ ਦੇ ਅੱਛੇ ਦਿਨਾਂ ਦੀ ਉਡੀਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਪੰਜਵੇਂ ਦਿਨ ਫਿਰ ਵਾਧਾ ਹੋਇਆ। ਪੰਜਾਬ ਵਿਚ ਹੁਣ ਡੀਜ਼ਲ 100 ਰੁਪਏ ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਵੀ ਅੱਗੇ ਲੰਘ ਗਿਆ ਹੈ। ਧਿਆਨ ਰਹੇ ਕਿ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦਾ ਰੇਟ 35-35 ਪੈਸੇ ਪ੍ਰਤੀ ਲੀਟਰ ਵਧਾ ਕੇ ਤੇਲ ਕੀਮਤਾਂ ਕਿੱਥੇ ਤੱਕ ਪਹੁੰਚਾ ਦਿੱਤੀਆਂ ਗਈਆਂ। ਮੱਧ ਪ੍ਰਦੇਸ਼ ਵਿਚ ਤਾਂ ਪੈਟਰੋਲ ਦੀ ਕੀਮਤ 120 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਲੋਕਾਂ ਨੂੰ ਅਜੇ ਵੀ ਮੋਦੀ ਸਰਕਾਰ ਕੋਲੋਂ ਅੱਛੇ ਦਿਨਾਂ ਦੀ ਉਡੀਕ ਹੈ। ਧਿਆਨ ਰਹੇ ਕਿ ਪੰਜਾਬ ਵਿਚ ਪੈਟਰੋਲ 110 ਰੁਪਏ 61 ਪੈਸੇ ਅਤੇ ਡੀਜ਼ਲ 100 ਰੁਪਏ 59 ਪੈਸੇ ਪ੍ਰਤੀ ਲੀਟਰ ਮਿਲ ਰਿਹਾ ਹੈ। ਆਮ ਲੋਕਾਂ ਵਿਚ ਚਰਚਾ ਛਿੜੀ ਹੋਈ ਹੈ ਕਿ ਪਹਿਲਾਂ ਕਰੋਨਾ ਵਾਇਰਸ ਕਰਕੇ ਲੱਗੇ ਲੌਕਡਾਊਨ ਅਤੇ ਹੁਣ ਵਧ ਰਹੀਆਂ ਤੇਲ ਕੀਮਤਾਂ ਨੇ ਆਮ ਲੋਕਾਂ ਦਾ ਜੀਣਾ ਮੁਹਾਲ ਕਰਕੇ ਰੱਖ ਦਿੱਤਾ ਹੈ। ਜੇਕਰ ਇਸੇ ਤਰ੍ਹਾਂ ਤੇਲ ਕੀਮਤਾਂ ਵਧਦੀਆਂ ਰਹੀਆਂ ਤਾਂ ਲੋਕਾਂ ਲਈ ਦੋ-ਪਹੀਆ ਵਾਹਨ ਚਲਾਉਣੇ ਵੀ ਮੁਸ਼ਕਲ ਹੋ ਜਾਣਗੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਐਲ.ਪੀ.ਜੀ. ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ ਵੀ 264 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …