Breaking News
Home / ਦੁਨੀਆ / ਅਫਗਾਨਿਸਤਾਨ ਦੇ ਕਾਬੁਲ ’ਚ ਮਿਲਟਰੀ ਹਸਪਤਾਲ ਨੇੜੇ ਦੋ ਬੰਬ ਧਮਾਕੇ

ਅਫਗਾਨਿਸਤਾਨ ਦੇ ਕਾਬੁਲ ’ਚ ਮਿਲਟਰੀ ਹਸਪਤਾਲ ਨੇੜੇ ਦੋ ਬੰਬ ਧਮਾਕੇ

19 ਵਿਅਕਤੀਆਂ ਦੀ ਮੌਤ, 50 ਤੋਂ ਵੱਧ ਜ਼ਖ਼ਮੀ
ਕਾਬੁਲ/ਬਿਊਰੋ ਨਿਊਜ਼
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਅੱਜ ਮਿਲਟਰੀ ਹਸਪਤਾਲ ਨੇੜੇ ਦੋ ਜ਼ੋਰਦਾਰ ਬੰਬ ਧਮਾਕੇ ਹੋਏ। ਇਨ੍ਹਾਂ ਬੰਬ ਧਮਾਕਿਆਂ ’ਚ 19 ਵਿਅਕਤੀਆਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਘਟਨਾ ਸਥਾਨ ’ਤੇ ਮੌਜੂਦ ਵਿਅਕਤੀਆਂ ਮੁਤਾਬਕ ਕਾਬੁਲ ਵਿਚ ਮਿਲਟਰੀ ਹਸਪਤਾਲ ਨੇੜੇ ਗੋਲੀਆਂ ਦੀ ਆਵਾਜ਼ ਵੀ ਸੁਣਾਈ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਬੰਬ ਧਮਾਕੇ ਜਿਸ ਹਸਪਤਾਲ ਦੇ ਨੇੜੇ ਹੋਏ ਹਨ, ਉਹ ਮਿਲਟਰੀ ਹਸਪਤਾਲ ਅਫਗਾਨਿਸਤਾਨ ਦਾ ਸਭ ਤੋਂ ਵੱਡਾ ਹਸਪਤਾਲ ਹੈ। ਇਨ੍ਹਾਂ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਨਹੀਂ ਲਈ ਹੈ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਵੀ ਅਫਗਾਨਿਸਤਾਨ ਦੇ ਕੁੰਦੂਜ ਵਿਚ ਜੁੰਮੇ ਦੀ ਨਮਾਜ਼ ਦੌਰਾਨ ਜ਼ੋਰਦਾਰ ਧਮਾਕਾ ਹੋਇਆ ਸੀ ਅਤੇ ਇਸ ਦੌਰਾਨ 100 ਦੇ ਕਰੀਬ ਵਿਅਕਤੀਆਂ ਦੀ ਜਾਨ ਚਲੇ ਗਈ ਸੀ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਹੋ ਗਏ ਸਨ।

Check Also

ਪੰਜ ਸਾਲਾਂ ‘ਚ 27 ਲੱਖ ਪਾਕਿਸਤਾਨੀਆਂ ਦੇ ਡੇਟਾ ‘ਚ ਸੰਨ੍ਹ

ਕੌਮੀ ਡੇਟਾਬੇਸ ਤੇ ਰਜਿਸਟ੍ਰੇਸ਼ਨ ਅਥਾਰਿਟੀ ਤੋਂ ਡੇਟਾ ਲੀਕ ਹੋਣ ਦਾ ਦਾਅਵਾ ਸੀਨੀਅਰ ਅਧਿਕਾਰੀਆਂ ਖਿਲਾਫ਼ ਕਾਰਵਾਈ …