Breaking News
Home / ਭਾਰਤ / ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ’ਤੇ ਇਨਕਮ ਟੈਕਸ ਵਿਭਾਗ ਨੇ ਕਸਿਆ ਸ਼ਿਕੰਜਾ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ’ਤੇ ਇਨਕਮ ਟੈਕਸ ਵਿਭਾਗ ਨੇ ਕਸਿਆ ਸ਼ਿਕੰਜਾ

1000 ਕਰੋੜ ਰੁਪਏ ਤੋਂ ਜ਼ਿਆਦਾ ਦੀ ਪ੍ਰਾਪਰਟੀ ਨੂੰ ਕੀਤਾ ਜ਼ਬਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪਿਛਲੇ ਲੰਬੇ ਸਮੇਂ ਤੋਂ ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ’ਤੇ ਚੱਲ ਰਹੇ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ’ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਇਨਕਮ ਟੈਕਸ ਡਿਪਾਰਟਮੈਂਟ ਵੱਲੋਂ ਪਵਾਰ ਦੀਆਂ ਕਈ ਪ੍ਰਾਪਰਟੀਆਂ ਨੂੰ ਮੰਗਲਵਾਰ ਨੂੰ ਜਬਤ ਕਰ ਲਿਆ ਗਿਆ ਹੈ ਜਿਨ੍ਹਾਂ ਵਿਚ ਮਹਾਂਰਾਸ਼ਟਰ ’ਚ ਸਥਿਤ 27 ਪ੍ਰਾਪਰਟੀਜ਼, ਗੋਆ ’ਚ ਸਥਿਤ 250 ਕਰੋੜ ਰੁਪਏ ਦਾ ਰਿਜ਼ਾਰਟ ਅਤੇ 600 ਕਰੋੜ ਰੁਪਏ ਦੀ ਇਕ ਸ਼ੂਗਰ ਮਿਲ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਕਈ ਦਿੱਲੀ ਸਥਿਤ ਪ੍ਰਾਪਰਟੀਜ਼ ਵੀ ਸ਼ਾਮਲ ਹੈ। ਇਨਕਮ ਟੈਕਸ ਵਿਭਾਗ ਵੱਲੋਂ ਜਬਤ ਕੀਤੀ ਗਈ ਪ੍ਰਾਪਰਟੀ ਦੀ ਅਨੁਮਾਨਤ ਕੀਮਤ 1000 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਵੱਲੋਂ ਪਵਾਰ ਦੇ ਕਈ ਪਰਿਵਾਰਕ ਮੈਂਬਰਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ ਅਤੇ ਜਿਨ੍ਹਾਂ ਨੂੰ ਨੋਟਿਸ ਭੇਜਿਆ ਗਿਆ, ਉਨ੍ਹਾਂ ’ਚ ਅਜੀਤ ਪਵਾਰ ਦੀ ਭੈਣ ਦੀ ਵੀ ਕੁੱਝ ਪ੍ਰਾਪਰਟੀ ਵੀ ਸ਼ਾਮਲ ਹੈ। ਪਵਾਰ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ 184 ਕਰੋੜ ਰੁਪਏ ਦੀ ਬੇਹਿਸਾਬੀ ਸੰਪਤੀ ਦਾ ਪਤਾ ਲਗਾਇਆ ਗਿਆ ਸੀ। ਦੂਜੇ ਪਾਸੇ ਈਡੀ ਵੱਲੋਂ ਮਹਾਂਰਾਸ਼ਟਰ ਦੇ ਸਾਬਕਾ ਗ੍ਰਹਿਮੰਤਰੀ ਅਨਿਲ ਦੇਸ਼ਮੁਖ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਉਨ੍ਹਾਂ ’ਤੋ 100 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਦੋਸ਼ ਲੱਗੇ ਸਨ।

 

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …