Breaking News
Home / ਪੰਜਾਬ / ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ 2 ਘੰਟੇ ਹੀ ਚੱਲਣਗੇ ਪਟਾਕੇ

ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ 2 ਘੰਟੇ ਹੀ ਚੱਲਣਗੇ ਪਟਾਕੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਸਮਾਂ ਤੈਅ
ਚੰਡੀਗੜ੍ਹ/ਬਿਊਰੋ ਨਿਊਜ਼
ਦੇਸ਼ ਵਿਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਤੇ ਦੋ ਦਿਨ ਬਾਅਦ 4 ਨਵੰਬਰ ਨੂੰ ਦੀਵਾਲੀ ਹੈ। ਇਸ ਲਈ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੋਕ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ 2 ਘੰਟੇ ਹੀ ਗ੍ਰੀਨ ਪਟਾਕੇ ਚਲਾ ਸਕਣਗੇ। ਇਸ ਦੇ ਨਾਲ ਹੀ ਹੋਰ ਤਿਉਹਾਰਾਂ ’ਤੇ ਪਟਾਕੇ ਚਲਾਉਣ ਦਾ ਸਮਾਂ ਵੀ ਤੈਅ ਕੀਤਾ ਗਿਆ ਹੈ। ਸੂਬੇ ਵਿੱਚ ਸਿਰਫ ਗ੍ਰੀਨ ਪਟਾਕੇ ਵੇਚਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ। ਪਟਾਕੇ ਚੱਲਣ ਨਾਲ ਜ਼ਹਿਰਲੀਆਂ ਤੇ ਖਤਰਨਾਕ ਗੈਸਾਂ ਵਾਤਾਵਰਣ ਵਿੱਚ ਫੈਲਦੀਆਂ ਹਨ ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ। ਇਸ ਤੋਂ ਇਲਾਵਾ ਪਟਾਕਿਆਂ ਨਾਲ ਅੱਖਾਂ ਤੇ ਚਮੜੀ ਨੂੰ ਵੀ ਨੁਕਸਾਨ ਪਹੁੰਚਦਾ ਹੈ, ਜਿਸ ਦੇ ਚੱਲਦਿਆਂ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਦੀਵਾਲੀ ਦੀ ਰਾਤ ਨੂੰ 8 ਵਜੇ ਤੋਂ 10 ਵਜੇ ਤਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਨਵੰਬਰ ਨੂੰ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …