ਕਿਹਾ, ਮੈਂ ਪੀਰ ਮਨਾਵਣ ਚੱਲੀ ਆਂ!
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਸਿਆਸੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਇਕ ਵਾਰ ਫਿਰ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਟਵੀਟ ਕਰਕੇ ਤਨਜ਼ ਕਸਿਆ ਹੈ। ਧਿਆਨ ਰਹੇ ਕਿ ਚੰਨੀ ਅਤੇ ਸਿੱਧੂ ਅੱਜ ਕੇਦਾਰਨਾਥ ਦੇ ਦਰਸ਼ਨਾਂ ਲਈ ਪਹੁੰਚੇ ਹੋਏ ਸਨ। ਜਾਖੜ ਨੇ ਟਵੀਟ ਵਿਚ ਲਿਖਿਆ – ਸਿਆਸੀ ਸ਼ਰਧਾਲੂ, ਹਰ ਇਕ ਵੱਖਰੇ ਦੇਵਤੇ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸਵਾਲ ਕਰਦੇ ਹੋਏ ਜਾਖੜ ਨੇ ਪੁੱਛਿਆ ਕਿ ਕਿਸ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਖੜ ਨੇ ਦੋਵਾਂ ਨੂੰ ਸਿਆਸੀ ਸ਼ਰਧਾਲੂ ਦੱਸਦਿਆਂ ਕਿਹਾ ਕਿ ਹਰ ਕੋਈ ਵੱਖਰੇ ਤਰੀਕੇ ਨਾਲ ਵੋਟਾਂ ਲੈਣ ਲਈ ਭਰਮਾਉਣ ਦੀ ਤਿਆਰੀ ਕਰ ਰਿਹਾ ਹੈ। ਧਿਆਨ ਰਹੇ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਅੱਜ ਉਤਰਖੰਡ ਵਿਚ ਕੇਦਾਰਨਾਥ ਮੰਦਰ ਦੇ ਦਰਸ਼ਨ ਕਰਨ ਲਈ ਪਹੁੰਚੇ ਸਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …