5.2 C
Toronto
Sunday, April 19, 2026
spot_img
Homeਪੰਜਾਬਐਸ ਐਸ ਪੀ ਦੇ ਸਾਹਮਣੇ ਕਿਸਾਨ ਵੱਲੋਂ ਖੁਦਕੁਸ਼ੀ

ਐਸ ਐਸ ਪੀ ਦੇ ਸਾਹਮਣੇ ਕਿਸਾਨ ਵੱਲੋਂ ਖੁਦਕੁਸ਼ੀ

26_04_2016-sucਪੁਲਿਸ ਹਸਪਤਾਲ ਵੀ ਨਾ ਲੈ ਕੇ ਗਈ
ਸੰਗਰੂਰ/ਬਿਊਰੋ ਨਿਊਜ਼
ਕਰਜ਼ਾ ਮੁਕਤੀ ਲਈ ਸੰਗਰੂਰ ਦੇ ਪਿੰਡ ਘਰਾਚੋਂ ਵਿੱਚ ਚੱਲ ਰਹੇ ਮੋਰਚੇ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸੰਗਰੂਰ ਦੇ ਐਸ.ਐਸ.ਪੀ. ਤੇ ਪੁਲਿਸ ਦੀ ਮੌਜੂਦਗੀ ਵਿੱਚ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ ਪਰ ਪ੍ਰਸ਼ਾਸਨ ਨੇ ਪੀੜਤ ਕਿਸਾਨ ਨੂੰ ਹਸਪਤਾਲ ਤੱਕ ਲਿਜਾਣ ਦੀ ਜ਼ਰੂਰਤ ਵੀ ਨਹੀਂ ਸਮਝੀ। ਹਾਲਾਂਕਿ ਇਸ ਦੌਰਾਨ ਕਿਸਾਨ ਦੇ ਸਾਥੀ ਪੀੜਤ ਨੂੰ ਹਸਪਤਾਲ ਲੈ ਕੇ ਗਏ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕਿਸਾਨ ਆਗੂਆਂ ਮੁਤਾਬਕ ਮ੍ਰਿਤਕ ਕਿਸਾਨ ਦਰਸ਼ਨ ਸਿੰਘ ਪਿਛਲੇ ਕੁਝ ਦਿਨਾਂ ਤੋਂ ਪ੍ਰਾਈਵੇਟ ਬੈਂਕ ਦਾ ਕਰਜ਼ਾ ਨਾ ਮੋੜ ਸਕਣ ਕਾਰਨ ਪ੍ਰੇਸ਼ਾਨ ਸੀ। ਕਿਸਾਨ ਦਰਸ਼ਨ ਸਿੰਘ ਅੱਧੇ ਕਿੱਲੇ ਦਾ ਮਾਲਕ ਸੀ ਤੇ ਉਸ ‘ਤੇ ਅੱਠ ਲੱਖ ਦਾ ਕਰਜ਼ਾ ਸੀ। ਮ੍ਰਿਤਕ ਕਿਸਾਨ ਦੇ ਦੋ ਪੁੱਤਰ ਸਨ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਸੀ ਤੇ ਦੂਜਾ ਵੀ ਦਿਹਾੜੀ ਕਰ ਕੇ ਗੁਜ਼ਾਰਾ ਕਰ ਰਿਹਾ ਹੈ।  ਜਾਣਕਾਰੀ ਅਨੁਸਾਰ ਕਿਸਾਨਾਂ ਨੇ ਘਰਾਚੋਂ ਵਿੱਚ ਪਟਿਆਲਾ-ਮਾਨਸਾ ਰੋਡ ਉੱਤੇ ਜਾਮ ਲਾਇਆ ਹੋਇਆ ਸੀ। ਹਸਪਤਾਲ ਵਿਚ ਇਕੱਠੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ।

RELATED ARTICLES
POPULAR POSTS