Breaking News
Home / ਪੰਜਾਬ / ਚੰਨੀ, ਸਿੱਧੂ ਅਤੇ ਰਾਣਾ ਕੇਪੀ ਨੇ ਕੇਦਾਰਨਾਥ ਮੰਦਰ ਵਿਖੇ ਟੇਕਿਆ ਮੱਥਾ

ਚੰਨੀ, ਸਿੱਧੂ ਅਤੇ ਰਾਣਾ ਕੇਪੀ ਨੇ ਕੇਦਾਰਨਾਥ ਮੰਦਰ ਵਿਖੇ ਟੇਕਿਆ ਮੱਥਾ

ਚੰਨੀ ਅਤੇ ਸਿੱਧੂ ਨੂੰ ਇਕੱਠਿਆਂ ਦੇਖ ਕੇ ਫਿਰ ਛਿੜੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਅੱਜ ਉਤਰਾਖੰਡ ਵਿਚ ਕੇਦਾਰਨਾਥ ਮੰਦਰ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੇ ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਰਾਵਤ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਨੂੰ ਹੁਣ ਨਿਰਾਸ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਦੀ ਅਗਵਾਈ ਵਿਚ ਕਾਂਗਰਸ ਇਕਜੁੱਟ ਹੈ। ਹੈਰਾਨੀ ਦੀ ਗੱਲ ਹੈ ਕਿ ਲੰਘੇ ਕੱਲ੍ਹ ਹੀ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਦੇ ਫੈਸਲਿਆਂ ’ਤੇ ਸਵਾਲ ਉਠਾਏ ਸਨ ਅਤੇ ਇਕ ਦਿਨ ਬਾਅਦ ਹੀ ਇਹ ਦੋਵੇਂ ਆਗੂ ਹੈਲੀਕਾਪਟਰ ਵਿਚ ਇਕੱਠੇ ਬੈਠ ਕੇ ਕੇਦਾਰਨਾਥ ਮੰਦਰ ਦੇ ਦਰਸ਼ਨ ਕਰਨ ਲਈ ਚਲੇ ਗਏ। ਚੰਨੀ ਅਤੇ ਸਿੱਧੂ ਨੂੰ ਇਕ ਫੇਰ ਇਕੱਠਿਆਂ ਦੇਖ ਕੇ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …