11.9 C
Toronto
Sunday, April 26, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫਾ

ਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫਾ

ਨਵੀਂ ਪਾਰਟੀ ਦਾ ਨਾਮ ਰੱਖਿਆ ‘ਪੰਜਾਬ ਲੋਕ ਕਾਂਗਰਸ’
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਆਪਣਾ ਸੱਤ ਪੰਨਿਆਂ ਦਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਂ (ਪੀਐਲਸੀ) ਪੰਜਾਬ ਲੋਕ ਕਾਂਗਰਸ ਰੱਖਿਆ ਹੈ। ਕੈਪਟਨ ਨੇ ਅੱਜ ਫਿਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਹਮਲਾ ਬੋਲਿਆ, ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਿੱਧੂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਬਹੁਤ ਵੱਡੀ ਗਲਤੀ ਕੀਤੀ ਹੈ ਇਸ ਦੇ ਲਈ ਇਕ ਦਿਨ ਪਾਰਟੀ ਨੂੰ ਪਛਤਾਉਣਾ ਪਵੇਗਾ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਖਫਾ ਚੱਲ ਰਹੇ ਕੈਪਟਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਕਿਸੇ ਵੀ ਕੀਮਤ ’ਤੇ ਕਾਂਗਰਸ ਪਾਰਟੀ ਦਾ ਹਿੱਸਾ ਨਹੀਂ ਰਹਿਣਗੇ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਆਖਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਹੀ ਚੋਣ ਲੜੇਗੀ।

 

RELATED ARTICLES
POPULAR POSTS