11.1 C
Toronto
Thursday, September 24, 2026
spot_img
Homeਭਾਰਤਕਿਸਾਨ ਆਗੂ ਰਾਕੇਸ਼ ਟਿਕੈਤ ਦੀ ਯੂਪੀ ਚੋਣਾਂ ਬਾਰੇ ਭਵਿੱਖਬਾਣੀ

ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਯੂਪੀ ਚੋਣਾਂ ਬਾਰੇ ਭਵਿੱਖਬਾਣੀ

ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਯੂਪੀ ਚੋਣਾਂ ਬਾਰੇ ਭਵਿੱਖਬਾਣੀਕਿਹਾ,ਵੋਟਾਂ ਨਾ ਮਿਲਣ ਦੇ ਬਾਵਜੂਦ ਵੀ ਹੇਰਾਫੇਰੀ ਨਾਲ ਜਿੱਤੇਗੀ ਭਾਜਪਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਯੂਪੀ ਚੋਣਾਂ ਬਾਰੇ ਇਕ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਇਹ ਭਵਿੱਖਬਾਣੀ ਕਰਦਿਆਂ ਕਿਹਾ ਕਿ ਯੂਪੀ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਯੂਪੀ ਦੀ ਜਨਤਾ ਵੋਟ ਨਹੀਂ ਦੇਵੇਗੀ ਪ੍ਰੰਤੂ ਜਿੱਤ ਭਾਜਪਾ ਦੀ ਹੀ ਹੋਵੇਗੀ। ਰਾਕੇਸ਼ ਟਿਕੈਤ ਨੇ ਯੂਪੀ ਚੋਣਾਂ ’ਚ ਭਾਜਪਾ ਦੀ ਜਿੱਤ ਦੇ ਕਾਰਨ ਵੀ ਦੱਸੇ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦਾ ਗਲਤ ਇਸਤੇਮਾਲ ਕੀਤਾ ਜਾਵੇਗਾ। ਭਾਜਪਾ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਨੂੰ ਦਾਖਲ ਕਰਨ ਤੋਂ ਰੋਕੇਗੀ ਅਤੇ ਉਨ੍ਹਾਂ ਨੂੰ ਰੱਦ ਵੀ ਕਰਵਾਏਗੀ ਅਤੇ ਇਸ ਤਰ੍ਹਾਂ ਦੀਆਂ ਹੇਰਾਫੇਰੀਆਂ ਕਰਕੇ ਭਾਜਪਾ ਯੂਪੀ ਚੋਣਾਂ ਵਿਚ ਜਿੱਤ ਹਾਸਲ ਕਰੇਗੀ। ਟਿਕੈਤ ਨੇ ਇਹ ਵੀ ਦੱਸਿਆ ਕਿ ਇਸ ਵਾਰ ਦੀਵਾਲੀ ਦਾ ਤਿਉਹਾਰ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਹੀ ਮਨਾਉਣਗੇ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਲੰਘੇ ਦਿਨੀਂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਨੇ 26 ਨਵੰਬਰ ਤੱਕ ਕਿਸਾਨੀ ਮੰਗਾਂ ਨੂੰ ਨਾ ਮੰਨਿਆ ਤਾਂ 27 ਨਵੰਬਰ ਤੋਂ ਦਿੱਲੀ ਦੀ ਪੱਕੀ ਘੇਰਾਬੰਦੀ ਕੀਤੀ ਜਾਵੇਗੀ।

 

RELATED ARTICLES
POPULAR POSTS